ਭਗੌੜੇ ਸਣੇ ਵੱਖ-ਵੱਖ ਮਾਮਲਿਆਂ 'ਚ 5 ਮੁਲਜ਼ਮ ਗ੍ਰਿਫ਼ਤਾਰ
Sunday, Jun 28, 2026 - 12:26 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਦੀਆਂ ਵੱਖ-ਵੱਖ ਟੀਮਾਂ ਭਗੌੜੇ ਸਣੇ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਦੀ ਟੀਮ ਨੇ ਪਿੰਡ ਹਰਸੀਪਿੰਡ ਨਜ਼ਦੀਕ ਚੋਰੀਸ਼ੁਦਾ ਮੋਟਰਸਾਈਕਲ ਸਣੇ ਸਰਬਜੀਤ ਸਿੰਘ ਕਾਲਾ ਪੁੱਤਰ ਅਮਰਜੀਤ ਸਿੰਘ ਵਾਸੀ ਹਿੱਸੇਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ 2022 ਵਿਚ ਆਬਕਾਰੀ ਐਕਟ ਅਧੀਨ ਮਾਮਲੇ ਵਿਚ ਨਾਮਜ਼ਦ ਭਗੌੜਾ ਕਰਾਰ ਮੁਲਜ਼ਮ ਬੁੱਧ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਕਠਾਨਾ (ਸ੍ਰੀ ਹਰਗੋਬਿੰਦਪੁਰ) ਨੂੰ ਮੁੱਖ ਸਿਪਾਹੀ ਹਰਪਾਲ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਇਸੇ ਤਰਾਂ ਆਬਕਾਰੀ ਐਕਟ ਦੇ ਮਾਮਲੇ ਨਾਮਜ਼ਦ ਮੁਲਜ਼ਮ ਅਮਨਦੀਪ ਨਾਹਰ ਪੁੱਤਰ ਮਹਿੰਦਰ ਸਿੰਘ ਵਾਸੀ ਮੂਨਕ ਕਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣੇਦਾਰ ਜਸਵੀਰ ਸਿੰਘ ਦੀ ਟੀਮ ਨੇ ਪਿੰਡ ਤੱਲਾ ਵਾਸੀ ਨੌਜਵਾਨ ਜਿੰਦਰ ਪੁੱਤਰ ਰਿੰਕੂ ਅਤੇ ਮਾਰਚ ਮਹੀਨੇ ਵਿਚ ਸਾਥੀਆਂ ਨਾਲ ਮਿਲਕੇ ਜਾਨਲੇਵਾ ਹਮਲਾ ਕਰਨ ਵਾਲੇ ਮੁਲਜ਼ਮ ਅਜੇ ਪੁੱਤਰ ਬਲਬੀਰ ਸਿੰਘ ਵਾਸੀ ਬੈਂਚਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਨੇ ਜਨਵਰੀ ਮਹੀਨੇ ਵਿਚ ਆਪਣੇ ਸਾਥੀਆਂ ਨਾਲ ਮਿਲਕੇ ਫੱਤਾ ਕੁੱਲਾ ਵਾਸੀ ਦਲੇਰ ਸਿੰਘ ਪੁੱਤਰ ਸੁਖਦੇਵ ਸਿੰਘ ਉੱਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਜਖਮੀ ਕਰਨ ਦੇ ਦੋਸ਼ ਵਿਚ ਗੁਰਪ੍ਰੀਤ ਸਿੰਘ ਪੁੱਤਰ ਰੂੜ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
