ਚੋਰੀਆਂ ਤੇ ਲੁੱਟਖੋਹ ਦੀਆਂ ਵਾਰਦਾਤਾਂ ''ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

Friday, May 03, 2024 - 06:24 PM (IST)

ਚੋਰੀਆਂ ਤੇ ਲੁੱਟਖੋਹ ਦੀਆਂ ਵਾਰਦਾਤਾਂ ''ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਸੁਧੀਰ)- ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਕਈ ਚੋਰੀਆਂ ਅਤੇ ਲੁੱਟਾਂਖੋਹਾਂ ਕਰਨ ਵਾਲੇ ਇਕ  ਗਿਰੋਹ ਦਾ ਪਰਦਾਫਾਸ਼ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਤਿੰਨ ਮੋਟਰਸਾਈਕਲ, ਇਕ ਐਕਟਿਵਾ ਅਤੇ 10 ਮੋਬਾਇਲ ਫ਼ੋਨ ਬਰਾਮਦ ਕੀਤੇ ਹਨ।
ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਸੰਨੀ, ਸਾਗਰ ਸਿੰਘ ਉਰਫ਼ ਗਾਮਾ, ਅਮਰਜੀਤ ਸਿੰਘ ਉਰਫ਼ ਵਿੱਕੀ, ਵਿਕਰਮ ਸਿੰਘ ਉਰਫ਼ ਵਿੱਕੀ ਅਤੇ ਰਵੀ ਖ਼ਿਲਾਫ਼ ਕਈ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਮੋਟਰਸਾਈਕਲ, ਇਕ ਸਪਲੈਂਡਰ (ਪੀ. ਬੀ.08-ਐੱਫ਼. ਬੀ-3473) ਅਤੇ ਬਿਨਾਂ ਨੰਬਰ ਦੇ ਇਕ ਐਕਟਿਵਾ ਦੀ ਵਰਤੋਂ ਕਰਦਿਆਂ ਪ੍ਰਵਾਸੀ ਵਿਅਕਤੀਆਂ ਤੋਂ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਏ ਜਾਣ ਦੀ ਸੂਚਨਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਪਾਰਟੀ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਫਗਵਾੜਾ ਦੀ ਮਸ਼ਹੂਰ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਦਿਆਰਥੀ, ਹੋਈ ਮੌਤ, ਮਚੀ ਹਫ਼ੜਾ-ਦਫ਼ੜੀ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਅਮਰਜੀਤ ਸਿੰਘ ਉਰਫ਼ ਵਿੱਕੀ ਅਤੇ ਸਾਗਰ ਸਿੰਘ ਉਰਫ਼ ਗਾਮਾ ਨੇ ਮੰਨਿਆ ਕਿ ਉਨ੍ਹਾਂ ਨੇ ਮਨੋਜ ਕੁਮਾਰ ਪੁੱਤਰ ਧਰਮ ਰਾਜ ਵਾਸੀ ਫਾਟਕ ਤੋਂ 3000 ਰੁਪਏ ਅਤੇ ਇਕ ਹੀਰੋ ਸਪਲੈਂਡਰ ਮੋਟਰਸਾਈਕਲ (ਪੀ. ਬੀ. 08-ਬੀ. ਐੱਸ.-9611) ਖੋਹਿਆ ਸੀ। ਇਸ ਲਈ ਉਨ੍ਹਾਂ ਕਿਹਾ ਕਿ ਪੁਲਸ ਮੁਕੱਦਮਾ/ਐੱਫ਼. ਆਈ. ਆਰ. ਨੰਬਰ 67 ਮਿਤੀ 06-04-2024 ਅਧੀਨ 379ਬੀ,34 ਆਈ. ਪੀ. ਸੀ. ਪੀ. ਐੱਸ. ਬਸਤੀ ਬਾਵਾ ਖੇਲ੍ਹ ਜਲੰਧਰ ਨੂੰ ਟਰੇਸ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ ਤਿੰਨ ਹੀਰੋ ਹਾਂਡਾ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਇਲ ਬਰਾਮਦ ਕੀਤੇ ਹਨ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐਫਆਈਆਰ 80 ਮਿਤੀ 01-05-2024 ਅਧੀਨ 379ਬੀ/411/34 ਆਈਪੀਸੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਨੀ ਖ਼ਿਲਾਫ਼ ਪਹਿਲਾਂ ਹੀ ਚਾਰ, ਸਾਗਰ ਸਿੰਘ ਉਰਫ਼ ਗਾਮਾ ਖ਼ਿਲਾਫ਼ ਦੋ ਅਤੇ ਅਮਰਜੀਤ ਸਿੰਘ ਉਰਫ਼ ਵਿੱਕੀ ਖ਼ਿਲਾਫ਼ ਦੋ ਕੇਸ ਪੈਂਡਿੰਗ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ, ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ 'ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News