ਗੈਂਬਲਿੰਗ ਐਕਟ ਅਧੀਨ 5 ਮੁਲਜ਼ਮ ਜੂਏ ਦੀ ਨਕਦੀ ਸਮੇਤ ਗ੍ਰਿਫ਼ਤਾਰ

Monday, Oct 02, 2023 - 06:29 PM (IST)

ਗੈਂਬਲਿੰਗ ਐਕਟ ਅਧੀਨ 5 ਮੁਲਜ਼ਮ ਜੂਏ ਦੀ ਨਕਦੀ ਸਮੇਤ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ 5 ਵਿਅਕਤੀਆਂ ਨੂੰ ਗੈਂਬਲਿੰਗ ਐਕਟ ਅਧੀਨ ਜੂਏ ਵਾਲੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੇ ਇਹ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਡੀ. ਐੱਸ. ਪੀ ਸਬ ਡਿਵੀਜ਼ਨ ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਟਾਂਡਾ ਪੁਲਿਸ ਦੇ ਏ. ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਟੀਮ  ਵੱਲੋਂ ਗਸ਼ਤ ਕੀਤੀ ਜਾ ਰਹੀ ਹੈ। ਇਸੇ ਦੌਰਾਨ ਮੁਖਬਰ ਦੀ ਇਤਲਾਹ 'ਤੇ ਅਹੀਆਪੁਰ ਟਾਂਡਾ ਨਿਰਮਾਣ ਅਧੀਨ ਕੋਠੀ ਵਿਚੋਂ 5 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਵਨੀਤ ਬਿੱਟੂ 'ਤੇ ਬਿਕਰਮ ਮਜੀਠੀਆ ਦਾ ਤੰਜ

ਵਿਅਕਤੀਆਂ ਦੀ ਪਛਾਣ ਮੰਗਲ ਦਾਸ ਉਰਫ਼ ਮੰਗਾ ਵਾਸੀ ਵਾਰਡ ਨੰਬਰ-14 ਅਹੀਆਪੁਰ ਟਾਂਡਾ, ਗੁਰਸਰਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨਬਰ-12 ਮੁਹੱਲਾ ਵਾਲਮੀਕ ਟਾਂਡਾ, ਜੈਕੀ ਪੁੱਤਰ ਰੇਸ਼ਮ ਸਿੰਘ ਵਾਸੀ ਤਲਾ, ਰਿੰਕੂ ਪੁੱਤਰ ਰਾਜਵੀਰ ਸਿੰਘ ਅਤੇ ਬਲਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਦੋਵੇਂ ਵਾਸੀ ਵਾਰਡ ਨੰਬਰ-14 ਅਹੀਆਪੁਰ ਟਾਂਡਾ ਵਜੋਂ ਹੋਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ ਪੁਲਸ 3810 ਜੂਏ ਵਾਲੀ ਨਕਦੀ ਬਰਾਮਦ ਕਰਕੇ ਗੈਂਬਲਿੰਗ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News