ਨਸ਼ਾ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

Tuesday, Feb 17, 2026 - 03:00 PM (IST)

ਨਸ਼ਾ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਚਾਰ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕੰਦਪੁਰ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਮੁਕੰਦਪੁਰ ਤੋਂ ਦਾਣਾ ਮੰਡੀ ਵੱਲ ਜਾ ਰਹੀ ਸੀ, ਜਦੋਂ ਪੁਲਸ ਟੀਮ ਟੀ-ਪੁਆਇੰਟ ਦੇ ਨੇੜੇ ਪੁੱਜੀ ਤਾਂ ਪੁਲਸ ਦੇ ਮੁਖਬਰ ਵਿਸ਼ੇਸ਼ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਕਰਨਾਣਾ ਦੇ ਵਸਨੀਕ ਸੁਖਵਿੰਦਰ ਕੁਮਾਰ ਉਰਫ਼ ਲੱਕੀ ਪੁੱਤਰ ਬਲਵੀਰ ਸਿੰਘ ਅਤੇ ਗੋਲਡੀ ਪੁੱਤਰ ਵੇਦ ਪ੍ਰਕਾਸ਼, ਜੋਕਿ ਹੈਰੋਇਨ ਪੀਣ ਦੇ ਆਦੀ ਹਨ, ਅਜੇ ਵੀ ਦਾਣਾ ਮੰਡੀ ਦੇ ਸ਼ੈੱਡ ਵਿੱਚ ਬੈਠ ਕੇ ਹੈਰੋਇਨ ਪੀ ਰਹੇ ਹਨ।

ਇਹ ਵੀ ਪੜ੍ਹੋ: Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ ਫੜੇ, ਬੈੱਡਾਂ ਹੇਠ ਇਤਰਾਜ਼ਯੋਗ ਸਾਮਾਨ ਵੇਖ ਪੁਲਸ ਦੇ ਉੱਡੇ ਹੋਸ਼

ਐੱਸ. ਐੱਚ. ਓ. ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਇਕ ਲਾਈਟਰ, ਹੈਰੋਇਨ ਅਲੂਦ ਫੋਇਲ ਅਤੇ ਪਾਈਪ ਦੇ ਆਕਾਰ ਦਾ 10 ਰੁਪਏ ਦਾ ਨੋਟ ਬਰਾਮਦ ਕੀਤਾ। ਇਕ ਹੋਰ ਮਾਮਲੇ ਵਿੱਚ ਥਾਣਾ ਬਹਿਰਾਮ ਦੀ ਪੁਲਸ ਨੇ ਇਕ ਨਸ਼ਿਆਂ ਦੇ ਸੇਵਨ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਸੜੀ ਹੋਈ ਚਾਂਦੀ ਦੀ ਫੋਇਲ, ਇਕ ਲਾਈਟਰ ਅਤੇ ਇਕ ਪੰਨੀ ਵਰਗਾ ਪਾਈਪ ਬਰਾਮਦ ਕੀਤਾ। ਪੁਲਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਅਮਰਜੀਤ ਵਾਸੀ ਪਿੰਡ ਫਰਾਲਾ ਥਾਣਾ ਬਹਿਰਾਮ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਦੀ ਪਛਾਣ ਸੋਮ ਪ੍ਰਕਾਸ਼ ਪੁੱਤਰ ਜੈ ਰਾਮ ਵਾਸੀ ਵਜੋਂ ਹੋਈ ਹੈ ਅਤੇ ਉਸ ਕੋਲੋਂ ਸੜੀ ਹੋਈ ਚਾਂਦੀ ਦੀ ਫੁਆਇਲ, ਲਾਈਟਰ ਅਤੇ ਪਾਈਪ ਵਰਗਾ 10 ਰੁਪਏ ਦੇ ਨੋਟ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ

ਇਕ ਹੋਰ ਮਾਮਲੇ ਵਿੱਚ ਥਾਣਾ ਬਲਾਚੌਰ ਦੀ ਪੁਲਸ ਨੇ ਇਕ ਨਸ਼ੇ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਫੁਆਇਲ ਪੇਪਰ ਹੈਰੋਇਨ ਅਲੂਦ, ਮਾਚਿਸ ਦੀ ਡੱਬੀ ਅਤੇ ਪਾਈਪ ਵਰਗਾ 10 ਰੁਪਏ ਦੇ ਨੋਟ ਬਰਾਮਦ ਕੀਤਾ ਹੈ। ਐਸਐਚਓ ਬਿਕਰਮ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਰਕੜਾ ਢਾਹਾ, ਬਲਾਚੌਰ ਥਾਣਾ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਸਾਰੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ ਭਗਵੰਤ ਮਾਨ : ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News