ਕੇਂਦਰੀ ਜੇਲ੍ਹ ਕਪੂਰਥਲਾ ’ਚ ਚਲਾਇਆ ਸਰਚ ਆਪ੍ਰੇਸ਼ਨ, 5 ਮੋਬਾਇਲ ਫੋਨ ਸਮੇਤ ਹੋਰ ਸਾਮਾਨ ਬਰਾਮਦ
Monday, Jun 03, 2024 - 01:33 PM (IST)
ਕਪੂਰਥਲਾ (ਮਹਾਜਨ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਵੱਖ-ਵੱਖ ਬੈਰਕਾਂ ’ਚੋਂ 5 ਮੋਬਾਇਲ ਫੋਨ, 5 ਸਿੰਮਾਂ, 5 ਬੈਟਰੀਆਂ ਅਤੇ 252 ਬਿਨਾਂ ਮਾਰਕਾ ਚਿੱਟੇ ਰੰਗ ਦੀਆਂ ਗੋਲ਼ੀਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਾਮਾਨ ਆਪਣੇ ਕਬਜ਼ੇ ਵਿਚ ਲੈ ਕੇ ਇਸ ਦੀ ਸੂਚਨਾ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਕੋਤਵਾਲੀ ਪੁਲਸ ਨੂੰ ਦੇ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਰਮ ਅਨੁਸਾਰ ਸੀ. ਆਰ. ਪੀ. ਐੱਫ਼. ਅਤੇ ਜੇਲ ਗਾਰਡ ਦੇ ਨਾਲ ਜੇਲ ਅੰਦਰ ਚੈਕਿੰਗ ਮੁਹਿੰਮ ਚਲਾਈ ਗਈ। ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਾਰੀਆਂ ਬੈਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ 5 ਮੋਬਾਇਲ ਫੋਨ, 5 ਸਿੰਮਾਂ, 5 ਬੈਟਰੀਆਂ ਅਤੇ 252 ਬਿਨਾਂ ਮਾਰਕਾ ਚਿੱਟੇ ਰੰਗ ਦੀਆਂ ਗੋਲ਼ੀਆਂ ਬਰਾਮਦ ਕੀਤੀਆਂ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਫ਼ੋਨ ਅਤੇ ਹੋਰ ਸਾਮਾਨ ਆਪਣੇ ਕਬਜ਼ੇ ’ਚ ਲੈ ਕੇ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਕੋਤਵਾਲੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਲਵਾੜਾ ਦਾ ਫ਼ੌਜੀ ਜਵਾਨ ਜਗਜੀਵਨ ਰਾਮ ਸ਼੍ਰੀਨਗਰ 'ਚ ਮੁਕਾਬਲੇ ਦੌਰਾਨ ਹੋਇਆ ਸ਼ਹੀਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।