ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 5 ਮੋਬਾਇਲ, ਸਿਮ ਕਾਰਡ ਤੇ ਬੈਟਰੀਆਂ ਬਰਾਮਦ

12/13/2023 12:07:32 PM

ਕਪੂਰਥਲਾ (ਭੂਸ਼ਣ/ਮਹਾਜਨ)-ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ’ਚ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਪਾਬੰਦੀਸ਼ੁਦਾ ਵਸਤੂਆਂ ਦੀ ਲਗਾਤਾਰ ਵਰਤੋਂ ਨੂੰ ਰੋਕਣ ਦੇ ਮਕਸਦ ਨਾਲ ਜੇਲ੍ਹ ਦੀਆਂ ਬੈਰਕਾਂ ਵਿਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਜੇਲ੍ਹ ਵਿਚੋਂ 5 ਮੋਬਾਇਲ ਫੋਨ, 5 ਬੈਟਰੀਆਂ ਅਤੇ 5 ਸਿਮ ਕਾਰਡ ਬਰਾਮਦ ਹੋਏ ਹਨ। ਇਸ ਤੋਂ ਬਾਅਦ ਸਹਾਇਕ ਜੇਲ੍ਹ ਸੁਪਰਡੈਂਟ ਅਬਦੁਲ ਹਮੀਦ ਅਤੇ ਸਤਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਸ ਨੇ ਇਕ ਅਣਪਛਾਤੇ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ਦੇ ਸਹਾਇਕ ਸੁਪਰਡੈਂਟ ਅਬਦੁਲ ਹਮੀਦ ਅਤੇ ਸਤਪਾਲ ਸਿੰਘ ਨੇ ਥਾਣਾ ਕੋਤਵਾਲੀ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਜੇਲ੍ਹ ਦੇ ਸੁਰੱਖਿਆ ਗਾਰਡਾਂ ਅਤੇ ਸੀ. ਆਰ. ਪੀ. ਐੱਫ਼. ਦੇ ਜਵਾਨਾਂ ਵੱਲੋਂ ਜੇਲ੍ਹ ਦੀਆਂ ਬੈਰਕਾਂ ਵਿਚ ਪਾਬੰਦੀਸ਼ੁਦਾ ਵਸਤੂਆਂ ਦੀ ਤਲਾਸ਼ੀ ਲਈ ਗਈ ਸੀ। ਜਿਸ ਦੌਰਾਨ ਜੇਲ੍ਹ ਵਿਚੋਂ 4 ਸੈਮਸੰਗ ਮੋਬਾਇਲ, ਇਕ ਓਪੋ ਮੋਬਾਇਲ, 5 ਬੈਟਰੀਆਂ ਅਤੇ 5 ਸਿਮ ਕਾਰਡ ਬਰਾਮਦ ਹੋਏ।

ਇਹ ਵੀ ਪੜ੍ਹੋ : ਲੋਕ ਸਭਾ 'ਚ ਗਰਜੇ ਸੁਸ਼ੀਲ ਰਿੰਕੂ, ਚੁੱਕਿਆ ਪੰਜਾਬ ਦੇ ਫੰਡਾਂ ਨੂੰ ਕੇਂਦਰ ਵੱਲੋਂ ਰੋਕਣ ਦਾ ਮੁੱਦਾ

ਸਹਾਇਕ ਸੁਪਰਡੈਂਟ ਅਬਦੁਲ ਹਮੀਦ ਅਤੇ ਸਤਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਜਸਕਰਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੰਤਪੁਰਾ ਕਪੂਰਥਲਾ, ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਕੀਰਤੇਵਾਲ ਤਰਨਤਾਰਨ, ਪਵਨਦੀਪ ਸਿੰਘ ਪੁੱਤਰ ਪ੍ਰਧਾਨ ਸਿੰਘ ਵਾਸੀ ਸਾਹਨੇਵਾਲ ਲੁਧਿਆਣਾ, ਐੱਸ. ਸੁਨੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਭੁਲੱਥ ਕਪੂਰਥਲਾ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

 


shivani attri

Content Editor

Related News