ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 5 ਮੋਬਾਇਲ ਤੇ 7 ਸਿਮ ਬਰਾਮਦ, 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
Monday, Feb 13, 2023 - 12:34 PM (IST)

ਕਪੂਰਥਲਾ (ਭੂਸ਼ਣ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ 5 ਮੋਬਾਇਲ, 7 ਸਿਮ ਕਾਰਡ ਅਤੇ ਬੈਟਰੀਆਂ ਬਰਾਮਦ ਕੀਤੀਆਂ ਹਨ। ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਦੀ ਪੁਲਸ ਨੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪੰਜਾਬ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਸਰਚ ਮੁਹਿੰਮ ਦੇ ਤਹਿਤ ਬੀਤੀ ਰਾਤ ਵੱਡੀ ਗਿਣਤੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੇ ਕਰਮਚਾਰੀਆਂ ਨੇ ਸਾਂਝੇ ਤੌਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ। ਜਿਸ ਦੌਰਾਨ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਕੈਦੀਆਂ ਅਤੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, 1 ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
ਇਸ ਦੌਰਾਨ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ 5 ਮੋਬਾਇਲ, 7 ਸਿਮ ਕਾਰਡ ਅਤੇ ਬੈਟਰੀਆਂ ਬਰਾਮਦ ਕੀਤੀਆਂ ਗਈਆਂ। ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਸ ਨੇ 5 ਹਵਾਲਾਤੀਆਂ ਰਕੇਸ਼ ਕੁਮਾਰ ਪੁੱਤਰ ਭੋਲਾ ਵਾਸੀ ਕੱਚੀ ਝੁੱਗੀ ਨੇੜੇ ਦਾਣਾ ਮੰਡੀ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਹਵਾਲਾਤੀ ਸੁਨੀਲ ਉਰਫ਼ ਜਿਉਣਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੰਡਾਲਾ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ, ਹਵਾਲਾਤੀ ਅਰਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਬਲਵੰਤ ਸਿੰਘ ਵਾਸੀ ਅਮਨ ਨਗਰ ਜਲੰਧਰ, ਹਵਾਲਾਤੀ ਵਿਸ਼ਾਲ ਪੁੱਤਰ ਕੌਸ਼ਲ ਵਾਸੀ ਨੂਰਪੁਰ ਕਲੋਨੀ ਥਾਣਾ ਸਦਰ ਕਪੂਰਥਲਾ ਤੇ ਹਵਾਲਾਤੀ ਇੰਦਰਜੀਤ ਸਿੰਘ ਉਰਫ਼ ਇੰਦਰ ਪੁੱਤਰ ਸਤਿੰਦਰ ਸਿੰਘ ਵਾਸੀ ਜਮਸ਼ੇਰ ਖਾਸ ਥਾਣਾ ਸਦਰ ਜ਼ਿਲ੍ਹਾ ਜਲੰਧਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ : ਜੂਡੋ ਖਿਡਾਰੀ ਸੱਤਾ ਕਤਲ ਕਾਂਡ ਮਾਮਲੇ 'ਚ ਰਾਜਸਥਾਨ ਤੋਂ 3 ਕਾਤਲ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਉਮੀਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।