777 ਨਸ਼ੇ ਵਾਲੀਆਂ ਗੋਲੀਆਂ, 20 ਗ੍ਰਾਮ ਹੈਰੋਇਨ ਅਤੇ 38 ਨਸ਼ੇ ਵਾਲੇ ਟੀਕਿਆਂ ਸਣੇ 5 ਵਿਅਕਤੀ ਕਾਬੂ

05/01/2023 4:10:51 PM

ਮਾਹਿਲਪੁਰ (ਜਸਵੀਰ)-ਥਾਣਾ ਮਾਹਿਲਪੁਰ ਦੀ ਪੁਲਸ ਨੇ 777 ਨਸ਼ੇ ਵਾਲੀਆਂ ਗੋਲੀਆਂ, 20 ਗ੍ਰਾਮ ਹੈਰੋਇਨ ਅਤੇ 38 ਨਸ਼ੇ ਵਾਲੇ ਟੀਕਿਆਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਡੀ. ਐੱਸ. ਪੀ. ਗੜ੍ਹਸ਼ੰਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਮੱਲ੍ਹੀ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਗੁਰਨੇਕ ਸਿੰਘ ਸਮੇਤ ਏ. ਐੱਸ. ਆਈ. ਜੱਗਾ ਰਾਮ, ਏ. ਐੱਸ. ਆਈ. ਅਮਰਜੀਤ ਸਿੰਘ ਸਾਥੀ ਕਰਮਾਚੀਆਂ ਸਮੇਤ ਗਸ਼ਤ ਦੌਰਾਨ ਫਗਵਾੜਾ ਰੋਡ ਪਿੰਡ ਖੇੜਾ ਬੱਸ ਸਟੈਂਡ ’ਤੇ ਮੌਜੂਦ ਸਨ। ਇਸ ਦੌਰਾਨ ਬਲਰਾਜ ਕੁਮਾਰ ਉਰਫ਼ ਬਿੱਲਾ ਪੁੱਤਰ ਲੇਖ ਰਾਜ ਵਾਸੀ ਪਿੰਡ ਮਹਾਲੋਂ ਥਾਣਾ ਸਿਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 17 ਨਸ਼ੇ ਵਾਲੇ ਟੀਕੇ ਬਰਾਮਦ ਕੀਤੇ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਇਸੇ ਤਰ੍ਹਾਂ ਏ. ਐੱਸ. ਆਈ. ਸਤਨਾਮ ਸਿੰਘ ਇੰਚਾਰਜ ਪੁਲਸ ਚੌਂਕੀ ਕੋਟ ਫਤੂਹੀ ਏ. ਐੱਸ. ਆਈ. ਬਲਵੀਰ ਸਿੰਘ ਅਤੇ ਸਾਥੀ ਕਰਮਾਚਾਰੀਆਂ ਸਮੇਤ ਗਸ਼ਤ ਦੌਰਾਨ ਟੀ ਪੁਆਇੰਟ ਖੈਰੜ ਰਾਵਲ ਬਸੀ ’ਤੇ ਮੌਜੂਦ ਸਨ। ਇਸ ਦੌਰਾਨ ਸਤਿੰਦਰ ਕੁਮਾਰ ਉਰਫ਼ ਹੈਪੀ ਪੁੱਤਰ ਗਿਆਨ ਚੰਦ ਵਾਸੀ ਪਿੰਡ ਡਾਨਸੀਵਾਲ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਜਿਸ ’ਤੇ ਉਸ ਪਾਸੋਂ 367 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਏ. ਐੱਸ. ਆਈ. ਸਤਨਾਮ ਸਿੰਘ, ਏ. ਐੱਸ. ਆਈ. ਬਲਵੀਰ ਸਿੰਘ ਸਾਥੀ ਕਰਮਾਚਾਰੀਆਂ ਸਮੇਤ ਗਸ਼ਤ ਦੌਰਾਨ ਰਕਬਾ ਖੜੌਦੀ ਸ਼ਮਸ਼ਾਨਘਾਟ ਦੇ ਲਾਗੇ ਮੌਜੂਦ ਸਨ। ਇਸ ਮੌਕੇ ਗੋਬਿੰਦ ਉਰਫ਼ ਬੰਟੀ ਪੁੱਤਰ ਸੁਖਦੇਵ ਵਾਸੀ ਸੈਲਾ ਖੁਰਦ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਨੂੰ ਕਾਬੂ ਕਰ ਕੇ ਉਸਦੀ ਤਲਾਸ਼ੀ ਲੈਣ ’ਤੇ 410 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਸੇ ਤਰ੍ਹਾਂ ਏ. ਐੱਸ. ਆਈ. ਹਰਭਜਨ ਸਿੰਘ, ਏ. ਐੱਸ. ਆਈ. ਸਤਨਾਮ ਸਿੰਘ ਚੌਕੀ ਇੰਚਾਰਜ ਕੋਟ ਫਤੂਹੀ ਸਾਥੀ ਕਰਮਾਚਾਰੀਆਂ ਸਮੇਤ ਗਸ਼ਤ ਦੌਰਾਨ ਰਕਬਾ ਅੱਛਰਵਾਲ ਖੈਰੜ ਰੋਡ ’ਤੇ ਮੌਜੂਦ ਸਨ। ਇਸ ਮੌਕੇ ਜਸਪਾਲ ਸਿੰਘ ਉਰਫ਼ ਲਾਡੀ ਡਾਕਟਰ ਪੁੱਤਰ ਜਸਵਿੰਦਰ ਸਿੰਘ ਵਾਸੀ ਕੋਟ ਫਤੂਹੀ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ 21 ਨਸ਼ੇ ਵਾਲੇ ਟੀਕੇ ਬਰਾਮਦ ਕੀਤੇ। ਜਦਕਿ ਦਲਜੀਤ ਸਿੰਘ ਉਰਫ ਡੈਪੀ ਪੁੱਤਰ ਹਰਮੇਸ਼ ਲਾਲ ਵਾਸੀ ਕੋਟ ਫਤੂਹੀ ਥਾਣਾ ਮਾਹਿਲਪੁਰ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਮੌਕੇ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਜਸਪਾਲ ਸਿੰਘ ਉਰਫ਼ ਲਾਡੀ ਡਾਕਟਰ ਦੇ ਖ਼ਿਲਾਫ਼ ਥਾਣਾ ਮਾਹਿਲਪੁਰ ਵਿਖੇ ਪਹਿਲਾ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਥਾਣਾ ਮਾਹਿਲਪੁਰ ਦੀ ਪੁਲਸ ਨੇ ਫੜੇ ਗਏ ਇਨ੍ਹਾਂ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


Anuradha

Content Editor

Related News