ਵਾਹਨ ਚੋਰ ਗਿਰੋਹ ਦਾ ਭੰਡਾ ਭੰਨਿਆ, 5 ਚੋਰੀ ਦੇ ਮੋਟਰਸਾਈਕਲ ਬਰਾਮਦ

Wednesday, Sep 18, 2024 - 11:34 AM (IST)

ਵਾਹਨ ਚੋਰ ਗਿਰੋਹ ਦਾ ਭੰਡਾ ਭੰਨਿਆ, 5 ਚੋਰੀ ਦੇ ਮੋਟਰਸਾਈਕਲ ਬਰਾਮਦ

ਜਲੰਧਰ (ਰਮਨ)–ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਪੁਲਸ ਕਮਿਸ਼ਨਰੇਟ ਨੇ 5 ਚੋਰੀ ਦੇ ਮੋਟਰਸਾਈਕਲਾਂ ਅਤੇ ਨਕਲੀ ਚਾਬੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵਾਹਨ ਚੋਰ ਗਿਰੋਹ ਦਾ ਭੰਡਾ ਭੰਨਿਆ ਹੈ। ਏ. ਸੀ. ਪੀ. ਉੱਤਰੀ ਸ਼ੀਤਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਥਾਣਾ ਨੰਬਰ 3 ਦੀ ਪੁਲਸ ਨੇ ਪ੍ਰਤਾਪ ਬਾਗ ਜਲੰਧਰ ਨੇੜੇ ਇਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਧਰਮਿੰਦਰ ਕੁਮਾਰ ਪੁੱਤਰ ਬਜਰੰਗੀ ਨਿਵਾਸੀ ਮਕਾਨ ਨੰਬਰ 10, ਕਮਲ ਪਾਰਕ ਜਲੰਧਰ, ਜੋ ਹੁਣ ਸ਼ਿਵ ਨਗਰ ਜਲੰਧਰ ਨੇੜੇ ਰਹਿੰਦਾ ਹੈ, ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੰਬਰ 3 ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਪਹਿਲੀ ਵਾਰ ਵਿਖਾਇਆ ਪੁੱਤਰ ਦਾ ਚਿਹਰਾ

ਇਸ ਦੇ ਆਧਾਰ ’ਤੇ ਪੁਲਸ ਨੇ ਬਲਜੀਤ ਸਿੰਘ ਪੁੱਤਰ ਮੱਖਣ ਸਿੰਘ ਨਿਵਾਸੀ ਪਿੰਡ ਗਦਈ ਜ਼ਿਲਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਕੋਲੋਂ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਅਤੇ ਨਕਲੀ ਚਾਬੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਸਵੀਕਾਰ ਕੀਤਾ ਕਿ ਉਹ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਹੈ ਅਤੇ ਪਹਿਲਾਂ ਵੀ ਇਸੇ ਤਰ੍ਹਾਂ ਕਈ ਮੋਟਰਸਾਈਕਲ ਚੋਰੀ ਕਰ ਚੁੱਕਾ ਹੈ।

ਏ. ਸੀ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਦਾਣਾ ਮੰਡੀ ਭੰਗਾਲਾ ਜ਼ਿਲ੍ਹਾ ਤਰਨਤਾਰਨ ਨੇੜੇ ਝਾੜੀਆਂ ਅਤੇ ਦਰੱਖ਼ਤਾਂ ਹੇਠਾਂ ਲੁਕਾਏ ਬਿਨਾਂ ਨੰਬਰ ਪਲੇਟ ਵਾਲੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਵਿਅਕਤੀ ਦੇ ਕਬੂਲਨਾਮੇ ਤੋਂ ਬਾਅਦ ਸਿਟੀ ਰੇਲਵੇ ਸਟੇਸ਼ਨ ਜਲੰਧਰ ਨੇੜੇ ਪਾਰਕਿੰਗ ਵਿਚੋਂ ਬਿਨਾਂ ਨੰਬਰ ਪਲੇਟ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਖ਼ਿਲਾਫ਼ ਜਲੰਧਰ, ਅੰਮ੍ਰਿਤਸਰ, ਮੋਗਾ, ਕਪੂਰਥਲਾ ਅਤੇ ਤਰਨਤਾਰਨ ਦੇ ਕਈ ਪੁਲਸ ਥਾਣਿਆਂ ਵਿਚ ਪਹਿਲਾਂ ਤੋਂ ਹੀ 5 ਮਾਮਲੇ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਸਕੂਲ ਬੱਸ ਦੀ ਸਵਿੱਫਟ ਕਾਰ ਨਾਲ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News