ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
Friday, Apr 17, 2026 - 11:52 AM (IST)
ਜਲੰਧਰ (ਜ. ਬ.)–ਸੀ. ਆਈ. ਏ. ਸਟਾਫ਼ ਨੇ ਵੱਖ-ਵੱਖ ਥਾਵਾਂ ਤੋਂ 5 ਹੈਰੋਇਨ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ 3 ਨੌਜਵਾਨ ਕਪੂਰਥਲਾ ਦੇ ਹਨ, ਜੋ ਜਲੰਧਰ ਵਿਚ ਚਿੱਟਾ ਵੇਚਣ ਆਉਂਦੇ ਸਨ। ਮੁਲਜ਼ਮਾਂ ਤੋਂ 310 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਨੇ ਥਾਣਾ ਨੰਬਰ 5 ਦੇ ਇਲਾਕੇ ਵਿਚ ਟ੍ਰੈਪ ਲਗਾ ਕੇ ਸੰਨੀ ਪੁੱਤਰ ਸੋਢੀ ਵਾਸੀ ਕਾਦਰਾਬਾਦ ਕਪੂਰਥਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਨੀਸ਼ ਉਰਫ਼ ਸੰਨੀ ਪੁੱਤਰ ਰਾਮ ਚੰਦਰ ਵਾਸੀ ਦੀਪ ਸਿੰਘ ਨਗਰ ਕਪੂਰਥਲਾ ਨੂੰ ਥਾਣਾ ਨੰਬਰ 7 ਦੇ ਇਲਾਕੇ ਵਿਚੋਂ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਅਰਸ਼ਦੀਪ ਉਰਫ਼ ਪਵਨ ਪੁੱਤਰ ਰਾਕੇਸ਼ ਚੰਦ ਵਾਸੀ ਹੁਸੈਨਬਾਦ ਕਪੂਰਥਲਾ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਤਿੰਨੇ ਮੁਲਜ਼ਮ ਕਪੂਰਥਲਾ ਤੋਂ ਜਲੰਧਰ ਹੈਰੋਇਨ ਵੇਚਣ ਲਈ ਆਉਂਦੇ ਸਨ।
ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਅਮਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਲਤੀਫਪੁਰਾ ਹਾਲ ਵਾਸੀ ਬੂਟਾ ਪਿੰਡ ਫਲੈਟ ਨੂੰ 50 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਹ ਤਰਨਤਾਰਨ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੋਂ ਹੈਰੋਇਨ ਖਰੀਦ ਕੇ ਲਿਆਉਂਦਾ ਸੀ ਅਤੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਦਾ ਸੀ। ਪੁਲਸ ਨੇ ਟ੍ਰੈਪ ਲਾ ਕੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
