ਹੁਸ਼ਿਆਰਪੁਰ ਵਿਖੇ ਜਵਾਕ ਨਾਲ ਵੱਡਾ ਕਾਂਡ! ਕਮਰੇ ''ਚ ਲਿਜਾ ਕੇ ਨੌਜਵਾਨ ਨੇ ਟੱਪੀਆਂ ਹੱਦਾਂ
Friday, Nov 07, 2025 - 05:36 PM (IST)
ਦਸੂਹਾ (ਝਾਵਰ)-ਹੁਸ਼ਿਆਰਪੁਰ ਵਿਖੇ ਦਸੂਹਾ ਦੇ 5 ਸਾਲਾ ਮਾਸੂਮ ਬੱਚੇ ਨੂੰ ਵਰਗਲਾ ਕੇ ਇਕ ਨੌਜਵਾਨ ਵੱਲੋਂ ਕਮਰੇ ’ਚ ਲਿਜਾ ਕੇ ਉਸ ਨਾਲ ਬਦਫੈਲੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਂਚ ਅਧਿਕਾਰੀ ਥਾਣਾ ਦਸੂਹਾ ਦੇ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਬੱਚੇ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਕੰਮ-ਕਾਰ ਲਈ ਗਿਆ ਸੀ ਤਾਂ ਉਸ ਨੂੰ ਉਸ ਦੇ ਸਾਲੇ ਨੇ ਫੋਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਸੰਦੀਪ ਕੁਮਾਰ ਨੇ ਉਸ ਦੇ ਬੱਚੇ ਨੂੰ ਕਮਰੇ ’ਚ ਲਿਜਾ ਕੇ ਉਸ ਨਾਲ ਬਦਫੈਲੀ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਏ. ਐੱਸ. ਆਈ. ਅਨਿਲ ਕੁਮਾਰ ਨੇ ਹੋਰ ਦੱਸਿਆ ਕਿ ਬੱਚੇ ਦੇ ਪਿਤਾ ਨੇ ਬੱਚੇ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਬੱਚੇ ਦਾ ਮੈਡੀਕਲ ਕੀਤਾ ਗਿਆ। ਇਸ ਸਬੰਧੀ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ ਸੰਦੀਪ ਕੁਮਾਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਕਦਮ! ਹੁਣ ਇਨ੍ਹਾਂ ਕਾਲਜਾਂ ਦੇ ਵਿਦਿਆਰਥੀ ਵੀ ਲੈ ਸਕਣਗੇ ਸਕਾਲਰਸ਼ਿਪ ਦਾ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
