ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਮੁਲਜ਼ਮ ਨੂੰ 5 ਸਾਲ ਦੀ ਕੈਦ

12/12/2018 6:26:21 AM

ਕਪੂਰਥਲਾ,  (ਜ.ਬ.)- ਵਧੀਕ ਜ਼ਿਲਾ ਤੇ ਸੈਸ਼ਨ ਜੱਜ ਮਾਣਯੋਗ ਸਚਿਨ ਸ਼ਰਮਾ ਦੀ ਅਦਾਲਤ ਨੇ ਨਸ਼ਾ ਸਮੱਗਲਿੰਗ ਦੇ  ਚੱਲ ਰਹੇ ਇਕ ਮਾਮਲੇ ’ਚ ਮੁਲਜ਼ਮ ਨੂੰ 5 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਉਸ ਨੂੰ 6 ਮਹੀਨੇ ਦੀ ਹੋਰ ਕੈਦ ਭੁਗਤਣੀ ਪਵੇਗੀ।
 ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੀ ਪੁਲਸ ਨੇ ਕਿਸੇ ਖਾਸ ਮੁਖਬਰ ਦੀ ਸੂਚਨਾ ’ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਤੇ ਪੁਲਸ ਪਾਰਟੀ ਸਮੇਤ ਨਡਾਲਾ-ਬੇਗੋਵਾਲ ਸਡ਼ਕ ’ਤੇ ਟੀ-ਪੁਆਇੰਟ ਦੇ ਕੋਲ ਨਾਕਾਬੰਦੀ ਦੌਰਾਨ ਮੁਲਜ਼ਮ ਪਰਮਜੀਤ ਸਿੰਘ ਪੰਮਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਹਮੀਰਾ, ਕਪੂਰਥਲਾ ਨੂੰ ਕਾਬੂ ਕੀਤਾ ਸੀ, ਜਿਸ ਕੋਲੋਂ ਤਲਾਸ਼ੀ ਦੌਰਾਨ 100 ਗ੍ਰਾਮ ਨਸ਼ੇ  ਵਾਲਾ ਪਾਊਡਰ ਬਰਾਮਦ ਹੋਣ ’ਤੇ ਥਾਣਾ ਸੁਭਾਨਪੁਰ ਪੁਲਸ ਨੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕੀਤਾ ਸੀ। ਮੁਲਜ਼ਮ ਨੂੰ ਪੁਲਸ ਪਾਰਟੀ ਨੇ ਅਦਾਲਤ ’ਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਸੀ। ਲਗਾਤਾਰ ਤਿੰਨ ਸਾਲ ਤੱਕ ਚੱਲੇ ਕੇਸ ’ਚ ਅੱਜ ਮਾਣਯੋਗ ਸਚਿਨ ਸ਼ਰਮਾ ਦੀ ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ ਦੋਸ਼ੀ ਠਹਿਰਾਉਂਦੇ ਹੋਏ 5 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।


Related News