ਨਸ਼ੇ ਦੀ ਸਮੱਗਲਿੰਗ ਦੇ ਮਾਮਲੇ ''ਚ ਦੋਸ਼ੀ ਨੂੰ 5 ਸਾਲ ਦੀ ਕੈਦ
Thursday, Sep 26, 2019 - 01:08 AM (IST)

ਜਲੰਧਰ (ਜ. ਬ., ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਸ਼ੀਤਲ ਗੋਇਲ ਦੀ ਅਦਾਲਤ ਵਲੋਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੱਲ੍ਹੀਆਂ ਕਲਾਂ ਨੂੰ ਨਸ਼ੇ ਵਾਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਕੈਦ, 10 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਅਦਾ ਨਾ ਕਰਨ 'ਤੇ 3 ਮਹੀਨਿਆਂ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ। ਇਸ ਮਾਮਲੇ ਵਿਚ ਥਾਣਾ ਨਕੋਦਰ ਦੀ ਪੁਲਸ ਵਲੋਂ ਗੁਰਪ੍ਰੀਤ ਸਿੰਘ ਨੂੰ 100 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।