ਦਿਹਾਤੀ ਇਲਾਕਿਆਂ ’ਚ ਲੁੱਟਾਂ-ਖੋਹਾਂ ਕਰਨ ਵਾਲੇ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ

06/10/2024 4:16:21 PM

ਜਲੰਧਰ (ਮਾਹੀ)- ਥਾਣਾ ਮਕਸੂਦਾਂ ਦੀ ਪੁਲਸ ਵੱਲੋ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਲੁਟੇਰਿਆਂ ਨੂੰ ਚੋਰੀ ਦੇ ਮੋਟਰਸਾਈਕਲ, ਮੋਬਾਇਲ ਫੋਨ ਅਤੇ ਵਾਰਦਾਤ ਦੌਰਾਨ ਵਰਤੇ ਜਾਣ ਵਾਲੇ ਹਥਿਆਰਾਂ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ . ਇੰਸ. ਬਿਕਰਮ ਸਿੰਘ ਨੇ ਦੱਸਿਆ ਕਿ ਰਾਜਵੰਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਮਕਾਨ ਨੰ. 25/10 ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਫੋਨ ਸੁਣ ਰਹੀ ਸੀ ਤਾਂ 3 ਮੋਟਰਸਾਈਕਲ ਸਵਾਰ ਨੌਜਵਾਨ ਉਸ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ।

ਇਸ ਦੀ ਸੂਚਨਾ ਪੀੜਤ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਸੀ, ਜਿਸ ਦੌਰਾਨ ਮੌਕੇ ’ਤੇ ਏ. ਐੱਸ. ਆਈ. ਕੇਵਲ ਸਿੰਘ ਵੱਲੋਂ ਲੁੱਟ-ਖੋਹ ਦਾ ਸ਼ਿਕਾਰ ਹੋਈ ਰਾਜਵੰਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਾਬੂ ਆਏ 3 ਨੌਜਵਾਨ ਲੁਟੇਰੇ ਗੁਰਵਿੰਦਰ ਕੁਮਾਰ ਉਰਫ਼ ਹੱਡੀ ਪੁੱਤਰ ਅਸ਼ੋਕ ਕੁਮਾਰ, ਸਾਹਿਲ ਪੁੱਤਰ ਰਾਕੇਸ਼ ਕੁਮਾਰ ਵਾਸੀ ਸਟੇਸ਼ਨ ਰੋਡ ਲੋਹੀਆਂ ਥਾਣਾ ਲੋਹੀਆ ਜਲੰਧਰ ਅਤੇ ਅਨਮੋਲਪ੍ਰੀਤ ਉਰਫ਼ ਪ੍ਰੀਤ ਪੁੱਤਰ ਮਿਲਖਾ ਸਿੰਘ ਵਾਸੀ ਸੈਦਾ ਮੁਹੱਲਾ ਨੇੜੇ ਬੱਸ ਸਟੈਂਡ ਰੂਰਲ ਬਸਤੀ ਨੇੜੇ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ, ਥਾਣਾ ਸੁਲਤਾਨਪੁਰ ਲੋਧੀ, ਕਪੂਰਥਲਾ ਕੋਲੋਂ 2 ਦਾਤਰ, 4 ਮੋਬਾਇਲ ਫੋਨ ਅਤੇ 1 ਵਾਰਦਾਤ ਵੇਲੇ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏ. ਐੱਸ. ਆਈ. ਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਰਾਏਪੁਰ-ਰਸੂਲਪੁਰ, ਕਾਹਨਪੁਰ ’ਚ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਨੇ ਉਨ੍ਹਾਂ ਨੂੰ ਇਤਲਾਹ ਦਿਤੀ ਕਿ 2 ਵਿਅਕਤੀ ਲੁੱਟ ਕਰਨ ਦੀ ਤਾਕ ’ਚ ਘੁੰਮ ਰਹੇ ਹਨ। ਇਸ ਦੌਰਾਨ ਥਾਣੇਦਾਰ ਰਜਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਮੋਟਰਸਾਈਕਲ ਤੇ ਘੁੰਮ ਰਹੇ 2 ਵਿਅਕਤੀਆਂ ਨੂੰ ਪੁੱਛਗਿੱਛ ਲਈ ਰੋਕਿਆ ਤਾਂ ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 1 ਦਾਤਰ, 1 ਮੋਬਾਈਲ ਫੋਨ ਤੇ 1 ਮੋਟਰਸਾਈਕਲ ਬਰਾਮਦ ਹੋਇਆ, ਜਿਨ੍ਹਾਂ ਦੀ ਪਛਾਣ ਸਕੇ ਭਰਾ ਪਰਵਿੰਦਰ ਸਿੰਘ ਤੇ ਸਤਨਾਮ ਸਿੰਘ ਪੁੱਤਰ ਕਸ਼ਮੀਰਾ ਸਿੰਘ ਵਾਸੀ ਉਧੋਵਾਲ ਥਾਣਾ ਮਹਿਤਪੁਰ, ਜਲੰਧਰ ਵਜੋਂ ਹੋਈ ਹੈ, ਜੋ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਪੰਜਾਂ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਅਨਮੋਲਪ੍ਰੀਤ ਉਰਫ ਪ੍ਰੀਤ ਵਿਰੁੱਧ ਥਾਣਾ ਸੁਲਤਾਨਪੁਰ ਲੋਧੀ ’ਚ ਨਵੰਬਰ 2023 ’ਚ ਤੇ ਅਗਸਤ 2023 ’ਚ ਥਾਣਾ ਸੁਲਤਾਨਪੁਰ ਲੋਧੀ ’ਚ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਲੰਡਾ ਗਰੁੱਪ ਦੇ 3 ਸਾਥੀ ਗ੍ਰਿਫ਼ਤਾਰ, ਵਿਦੇਸ਼ ਨਾਲ ਜੁੜੇ ਤਾਰ

ਜ਼ਿਕਰਯੋਗ ਹੈ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਸਥਿਤ ਡੀ. ਏ. ਵੀ. ਯੂਨੀਵਰਿਸਟੀ ਸਰਮਸਤਪੁਰ ਦੇ ਸਾਹਮਣੇ ਇਕ ਔਰਤ ਕੋਲੋਂ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਮੋਬਾਈਲ ਝਪਟ ਲਿਆ ਤੇ ਉਹ ਕਿਸ਼ਨਗੜ੍ਹ ਵੱਲ ਨੂੰ ਫਰਾਰ ਹੋ ਗਏ! ਲੁਟੇਰਿਆਂ ਦਾ ਪਿੱਛਾ ਕਰਕੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਕਿਸ਼ਨਗੜ੍ਹ ਚੌਕ ’ਚ ਜਦ ਕਰਤਾਰਪੁਰ ਵੱਲ ਨੂੰ ਮੁੜਨ ਲੱਗੇ ਤਾਂ ਲੁਟੇਰਿਆਂ ਦੇ ਮੋਟਰਸਾਈਕਲ ਧੱਕਾ ਮਾਰ ਕੇ ਸੁੱਟ ਦਿੱਤਾ, ਜਦੋਂ ਚੌਕ ’ਚ ਸਥਾਨਕ ਲੋਕਾਂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਦਾਤਰ ਕੱਢ ਲਏ, ਜਦ ਤੱਕ ਪੀੜਤ ਔਰਤ ਵੀ ਆਪਣੀ ਐਕਟਿਵਾ ’ਤੇ ਪਿੱਛੋਂ ਆ ਗਈ ਤਾਂ ਉਸ ਨੇ ਸਥਾਨਕ ਲੋਕਾਂ ਨੂੰ ਦੱਸਿਆ ਕਿ ਉਹ ਉਸ ਦਾ ਮੋਬਾਈਲ ਝਪਟ ਕੇ ਆਏ ਹਨ। ਮੌਕੇ ’ਤੇ ਇਕੱਤਰ ਲੋਕਾਂ ਨੇ ਲੁਟੇਰਿਆਂ ਦੀ ਖੂਬ ਛਿੱਤਰ-ਪਰੇਡ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News