ਜ਼ਿਲ੍ਹਾ ਰੂਪਨਗਰ ਲਈ ਆਈ ਖੁਸ਼ਖਬਰੀ, 52 ਕੋਰੋਨਾ ਪੀੜਤ ਵਿਅਕਤੀ ਹੋਏ ਠੀਕ

5/17/2020 9:21:29 PM

ਰੂਪਨਗਰ,(ਸੱਜਣ ਸੈਣੀ) : ਜ਼ਿਲ੍ਹਾ ਰੂਪਨਗਰ ਦੇ ਲੋਕਾਂ ਲਈ ਇਹ ਵੱਡੀ ਖੁਸ਼ੀ ਦੀ ਖਬਰ ਹੈ ਕਿਉਂਕਿ ਜ਼ਿਲ੍ਹੇ ਦੇ ਬਵੰਜਾ ਕਰੋਨਾ ਪੀੜਤ ਠੀਕ ਹੋ ਕੇ ਆਪਣੇ ਘਰਾਂ ਦੇ ਵਿੱਚ ਪਹੁੰਚ ਚੁੱਕੇ ਨੇ ਤੇ ਹੁਣ ਜ਼ਿਲ੍ਹਾ ਰੂਪਨਗਰ ਵਿੱਚ ਸਿਰਫ਼ ਪੰਜ ਕਰੋਨਾ ਪੀੜਤ  ਐਕਟਿਵ ਕੇਸਾਂ ਦੀ ਗਿਣਤੀ ਰਹਿ ਚੁੱਕੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1337 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ 'ਚੋਂ 1141 ਦੀ ਰਿਪੋਰਟ ਨੈਗਟਿਵ, 129 ਦੀ ਰਿਪੋਰਟ ਪੈਂਡਿੰਗ, 05 ਕੇਸ ਐਕਟਿਵ ਕੋਰੋਨਾ ਪਾਜ਼ੇਟਿਵ  ਅਤੇ 52 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 60 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ 'ਚੋਂ ਕੋਰੋਨਾ  ਰਿਕਵਰ ਮਰੀਜ਼ਾਂ ਦੀ ਗਿਣਤੀ 52, ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 05 ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Deepak Kumar

Content Editor Deepak Kumar