ਕਰਫਿਊ ਦੀ ਉਲੰਘਣਾ ਦੌਰਾਨ 52 FIR ਦਰਜ ਤੇ 72 ਗ੍ਰਿਫਤਾਰ

04/28/2020 2:32:11 AM

ਜਲੰਧਰ, (ਮ੍ਰਿਦੁਲ)— ਕੋਰੋਨਾ ਮਹਾਮਾਰੀ ਕਾਰਨ ਜਿਥੇ ਇਕ ਪਾਸੇ ਕੁਝ ਸ਼ਰਾਰਤੀ ਅਨਸਰ ਕਰਫਿਊ ਦੀ ਉਲੰਘਣਾ ਕਰ ਰਹੇ ਹਨ, ਉਥੇ ਹੀ ਸ਼ਹਿਰ ਦੇ ਇਲਾਕੇ ਮਾਡਲ ਟਾਊਨ 'ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਲਾਕੇ 'ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਧਾਰਾ 188 ਤਹਿਤ ਕੁੱਲ 52 ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਤੇ 72 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਡਲ ਟਾਊਨ ਆਉਂਦੇ ਇਲਾਕਿਆਂ 'ਚ ਜਿਥੇ 540 ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ, ਉਥੇ ਹੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੇ ਡੇਰਾ ਸਤਿ ਕਰਤਾਰ ਦੀ ਮਦਦ ਨਾਲ ਕੁੱਲ 65 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਪਕਿਆ ਹੋਇਆ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਰਫਿਊ ਦੌਰਾਨ ਇਲਾਕੇ 'ਚ ਸਖਤੀ ਵਰਤੀ ਜਾ ਰਹੀ ਹੈ। ਇਲਾਕੇ 'ਚ ਜੇਕਰ ਕਿਸੇ ਵੀ ਵਿਅਕਤੀ ਨੂੰ ਰਾਸ਼ਨ ਦੀ ਲੋੜ ਹੈ ਤਾਂ ਉਹ 112 (ਕੰਟਰੋਲ ਰੂਮ) ਜਾਂ ਥਾਣੇ ਆ ਕੇ ਸੰਪਰਕ ਕਰ ਸਕਦਾ ਹੈ।

KamalJeet Singh

This news is Content Editor KamalJeet Singh