ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ''ਚ ਕੀਤਾ ਨਗਰ ਕੀਰਤਨ ਦਾ ਨਿੱਘਾ ਸਵਾਗਤ

03/05/2020 11:02:24 AM

ਜਲੰਧਰ (ਚਾਵਲਾ)— 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ 22 ਫਰਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਸੀ, ਜੋ ਪੰਜਾਬ ਦੇ ਵੱਖ-ਵੱਖ ਜ਼ਿਲਿਆ ਤੋਂ ਹੁੰਦਾ ਹੋਇਆ 7 ਮਾਰਚ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਪੁੱਜੇਗਾ।

ਇਸ ਨਗਰ ਕੀਰਤਨ ਦਾ ਜਲੰਧਰ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ 'ਚ ਜਲੰਧਰ ਵਾਸੀ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਨਗਰ ਕੀਰਤਨ 'ਤੇ ਸੰਗਤਾਂ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਫੁੱਲਾਂ ਦੀ ਵਰਖਾ ਕਰਦਿਆਂ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਅਤੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਮੌਕੇ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਬੜੇ ਸੁਚੱਜੇ ਢੰਗ ਨਾਲ ਨਗਰ ਕੀਰਤਨ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਵਿਸ਼ੇਸ਼ ਸਹਿਯੋਗ ਕਰ ਰਹੇ ਸਨ, ਜਦਕਿ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਈਂ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਥਾਂ-ਥਾਂ 'ਤੇ ਲੰਗਰ ਲਾਏ ਹੋਏ ਸਨ।

ਇਸ ਮੌਕੇ ਗੱਤਕਾ ਪਾਰਟੀ ਦੇ ਜੁਝਾਰੂ ਨੌਜਵਾਨ ਆਪਣੀ ਰਵਾਇਤੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਸਨ। ਬੀਤੇ ਦਿਨ ਇਸ ਨਗਰ ਕੀਰਤਨ ਨੂੰ ਦਕੋਹਾ ਫਾਟਕ 'ਤੇ ਰਿਸੀਵ ਕੀਤਾ ਗਿਆ। ਉਪਰੰਤ ਨਗਰ ਕੀਰਤਨ ਰਾਮਾ ਮੰਡੀ, ਬੀ. ਐੱਸ. ਐੱਫ. ਚੌਕ, ਲਾਡੋਵਾਲੀ ਰੋਡ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਕਿਸ਼ਨਪੁਰਾ ਚੌਕ, ਗੁਰਦੁਆਰਾ ਪ੍ਰੀਤ ਨਗਰ, ਗੁਰਦੁਆਰਾ ਇੰਡਸਟਰੀਅਲ ਏਰੀਆ, ਮਕਸੂਦਾਂ ਚੌਕ ਤੋਂ ਬਿਧੀਪੁਰ ਫਾਟਕ ਤੋਂ ਹੁੰਦਾ ਹੋਇਆ ਕਰਤਾਰਪੁਰ ਵਿਖੇ ਰਾਤ ਵਿਸ਼ਰਾਮ ਕਰੇਗਾ।

ਇਸ ਮੌਕੇ ਚਰਨਜੀਤ ਸਿੰਘ ਅਟਵਾਲ, ਬਲਜੀਤ ਸਿੰਘ ਨੀਲਾਮਹਿਲ , ਕਮਲਜੀਤ ਸਿੰਘ ਭਾਟੀਆ, ਗੁਰਪ੍ਰਤਾਪ ਸਿੰਘ ਪੰਨੂ, ਦਲਜੀਤ ਸਿੰਘ ਬੇਦੀ, ਮਨਿੰਦਰ ਪਾਲ ਸਿੰਘ ਗੁੰਬਰ, ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਸਵੀਟੀ, ਗੁਰਦੇਵ ਸਿੰਘ ਗੋਲਡੀ ਭਾਟੀਆ, ਜਸਵੀਰ ਸਿੰਘ ਡਿਫੈਂਸ ਕਾਲੋਨੀ, ਉਂਕਾਰ ਸਿੰਘ, ਇੰਦਰਮੋਹਨ ਸਿੰਘ, ਨਰਿੰਦਰ ਸਿੰਘ ਚੀਮਾ, ਅੰਮ੍ਰਿਤ ਪਾਲ ਸਿੰਘ ਭਾਟੀਆ, ਸੁਖਦੇਵ ਸਿੰਘ ਗੜਗੱਜ, ਦਲਵਿੰਦਰ ਸਿੰਘ ਬੜਿੰਗ ਅਤੇ ਹੋਰ ਹਾਜ਼ਰ ਸਨ।

shivani attri

This news is Content Editor shivani attri