ਨਾਮਜ਼ਦਗੀਆਂ ਵਾਪਸ ਲੈਣ ਮਗਰੋਂ ਪੰਚਾਇਤ ਸੰਮਤੀ ਲਈ 56 ਉਮੀਦਵਾਰ ਮੈਦਾਨ ’ਚ
Saturday, Dec 06, 2025 - 06:59 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਸਬ ਡਿਵੀਜ਼ਨ ਟਾਂਡਾ ਦੇ ਬਲਾਕ ਟਾਂਡਾ ਦੇ 20 ਪੰਚਾਇਤ ਸੰਮਤੀ ਜ਼ੋਨਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਰਧਾਰਿਤ ਦਿਨ ਦੌਰਾਨ 19 ਕਵਰਿੰਗ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।
ਜਿਸ ਦੇ ਚਲਦੇ ਹੁਣ ਚੋਣ ਮੈਦਾਨ ਵਿਚ 56 ਉਮੀਦਵਾਰ ਬਚੇ ਹਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ 20-20 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 12 ਅਤੇ ਭਾਜਪਾ ਦੇ 4 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਹਨ। ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਉੱਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਵਪ੍ਰੀਤ ਸਿੰਘ ਔਲਖ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਆਜ਼ਾਦਾਨਾ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਐੱਸ. ਡੀ. ਐੱਮ. ਔਲਖ ਨੇ ਦੱਸਿਆ ਕਿ 9 ਦਸੰਬਰ ਨੂੰ ਪੋਲਿੰਗ ਪਾਰਟੀਆਂ ਦੀ ਦੂਸਰੀ ਰਿਹਰਸਲ ਸਰਕਾਰੀ ਕਾਲਜ ਵਿਚ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ
