ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
Sunday, Feb 08, 2026 - 11:23 AM (IST)
ਜਲੰਧਰ (ਸ਼ੋਰੀ)-ਦਿਹਾਤੀ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਅਤੇ ਮੁਕੇਸ਼ ਕੁਮਾਰ ਪੁਲਸ ਕਪਤਾਨ (ਸਥਾਨਕ/ਤਫ਼ਤੀਸ਼) ਦੀ ਨਿਗਰਾਨੀ ਹੇਠ ਜਲੰਧਰ ਦਿਹਾਤੀ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਲਗਾਤਾਰ ਸਖ਼ਤ ਚੈਕਿੰਗ, ਗਸ਼ਤ ਅਤੇ ਨਿਸ਼ਾਨਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ ਕੁਝ ਕਰੋ
ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਸਬੰਧਤ ਸੂਚਨਾਵਾਂ ਅਤੇ ਸ਼ਿਕਾਇਤਾਂ ਦੇ ਆਧਾਰ ’ਤੇ ਸੰਵੇਦਨਸ਼ੀਲ ਖੇਤਰਾਂ ’ਚ ਪੁਲਸ ਗਸ਼ਤ ਤੇਜ਼ ਕੀਤੀ ਹੈ। ਇਸ ਦੇ ਨਤੀਜੇ ਵਜੋਂ ਵੱਖ-ਵੱਖ ਥਾਣਿਆਂ ਵਿਚ 4 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿਚ ਨਾਜਾਇਜ਼ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿਚ ਸ਼ਾਮਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: 5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ
ਐੱਸ. ਐੱਸ. ਪੀ. ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਅਤੇ ਅਪਰਾਧਿਕ ਅਨਸਰਾਂ ਦਾ ਖਾਤਮਾ ਜਲੰਧਰ ਦਿਹਾਤੀ ਪੁਲਸ ਦੀ ਸਰਵਉੱਚ ਤਰਜੀਹ ਹੈ। ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਵਿਸ਼ੇਸ਼ ਤੌਰ ’ਤੇ ਗਲੀ-ਪੱਧਰ ਦੇ ਸਮੱਗਲਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿਚ ਪੁਲਸ ਦਾ ਸਰਗਰਮ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਡਾਇਲ 112 ਜਾਂ ਨਜ਼ਦੀਕੀ ਪੁਲਸ ਸਟੇਸ਼ਨ ਨੂੰ ਦੇਣ। ਐੱਸ. ਐੱਸ. ਪੀ. ਵਿਰਕ ਨੇ ਗਲਤ ਕੰਮ ਕਰਨ ਵਾਲਿਆਂ ਨੂੰ ਸਾਫ਼ ਤੌਰ ’ਤੇ ਚਿਤਾਵਨੀ ਦਿੱਤੀ ਹੈ ਕਿ ਉਹ ਗਲਤ ਕੰਮ ਛੱਡ ਦੇਣ ਜਾਂ ਫਿਰ ਦਿਹਾਤ ਏਰੀਆ। ਅਸੀਂ ਕਿਸੇ ਨੂੰ ਬਖਸ਼ਾਂਗੇ ਨਹੀਂ।
ਇਹ ਵੀ ਪੜ੍ਹੋ: ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ ਸਾਜਿਸ਼, ਦੁਸ਼ਮਣੀ 'ਚ ਇੰਝ ਬਦਲੀ ਦੋਸਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
