ਜੇਲ੍ਹ ਪ੍ਰਸ਼ਾਸਨ ਤੇ CRPF ਵੱਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ, 6 ਮੋਬਾਇਲ ਬਰਾਮਦ
Thursday, Apr 10, 2025 - 01:19 PM (IST)

ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਜੇਲ੍ਹ ਪ੍ਰਸ਼ਾਸਨ ਅਤੇ ਸੀ. ਆਰ. ਪੀ. ਐੱਫ਼. ਵੱਲੋਂ ਚਲਾਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ 6 ਮੋਬਾਇਲ ਫੋਨ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਸ ਨੇ 2 ਅਣਪਛਾਤੇ ਮੁਲਜ਼ਮਾਂ ਸਮੇਤ 6 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਸੁਰੱਖਿਆ ਟੀਮਾਂ ਨੇ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਤਹਿਤ ਜੇਲ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜੇਲ੍ਹ ਕੰਪਲੈਕਸ ਵਿਚੋਂ 6 ਮੋਬਾਇਲ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ ਘੁੰਮਦਾ ਰਿਹਾ ਮੁੱਖ ਮੁਲਜ਼ਮ
ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਹਵਾਲਾਤੀ ਸੈਮੂਅਲ ਉਰਫ਼ ਲੱਕੀ ਪੁੱਤਰ ਡੇਵਿਡ ਵਾਸੀ ਅੰਬਗੜ੍ਹ ਥਾਣਾ ਕਰਤਾਰਪੁਰ ਜਲੰਧਰ, ਆਕਾਸ਼ਦੀਪ ਉਰਫ਼ ਆਕਾਸ਼ ਪੁੱਤਰ ਹਰਜਿੰਦਰ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ, ਰਾਮਪਾਲ ਉਰਫ਼ ਰਾਮ ਲੁਬਾਇਆ ਪੁੱਤਰ ਰਮੇਸ਼ ਕੁਮਾਰ ਵਾਸੀ ਸਤਨਾਮਪੁਰਾ, ਫਗਵਾੜਾ ਜ਼ਿਲ੍ਹਾ ਕਪੂਰਥਲਾ ਅਤੇ ਰੋਹਿਤ ਅਰੋੜਾ ਪੁੱਤਰ ਸ਼ੰਕਰ ਦਾਸ ਅਰੋੜਾ ਵਾਸੀ ਅੰਮ੍ਰਿਤਸਰ ਅਤੇ 2 ਹੋਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e