ਸੁਰਖੀਆਂ ''ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਬਰਾਮਦ ਹੋਏ 6 ਮੋਬਾਇਲ ਫ਼ੋਨ, 4 ਸਿਮ ਕਾਰਡ ਸਣੇ ਬੈਟਰੀਆਂ

03/31/2023 2:23:47 PM

ਕਪੂਰਥਲਾ (ਓਬਰਾਏ)- ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਹੁਣ ਇਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਉਂਝ ਤਾਂ ਜੇਲ੍ਹਾਂ ਵਿੱਚ ਮੋਬਾਇਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਇਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਇਹ ਵੀ ਪੜ੍ਹੋ : ਸ਼ਾਹਕੋਟ 'ਚ ਰੂਹ ਕੰਬਾਊ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ, ਇਕ ਦੀ ਵੱਖ ਹੋਈ ਬਾਂਹ ਤੇ ਇਕ ਦਾ ਖੁੱਲ੍ਹਿਆ ਦਿਮਾਗ

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਫ਼ੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਇਲ ਫ਼ੋਨ, 4 ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਕੀਤੀਆਂ ਹਨ। ਦੂਜੇ ਪਾਸੇ ਇਸ ਸੰਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਵਿੱਚ ਬੰਦ 1 ਗੈਂਗਸਟਰ ਸਮੇਤ ਅਣਪਛਾਤੇ 3 ਕੈਦੀਆਂ ਅਤੇ 3 ਬੰਦੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ 52-ਏ ਪ੍ਰਿਜ਼ਨ ਐਕਟ ਤਹਿਤ ਦੋ ਵੱਖ-ਵੱਖ ਕੇਸ ਦਰਜ ਕਰਵਾ ਦਿੱਤੇ ਹਨ। 

ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਲਈ ਵੱਡੀ ਪਹਿਲ ਕਰਨ ਜਾ ਰਹੀ ਪੰਜਾਬ ਸਰਕਾਰ, ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News