ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ

Wednesday, May 06, 2026 - 06:41 PM (IST)

ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ

ਹੁਸ਼ਿਆਰਪੁਰ (ਘੁੰਮਣ)-ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਵੱਲੋਂ ਜ਼ਿਲ੍ਹੇ ਵਿਚ ਖੁਰਾਕੀ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਫੂਡ ਸੇਫਟੀ ਟੀਮ ਵੱਲੋਂ ਬੁੱਧਵਾਰ ਤੜਕੇ ਕਾਲਜ ਰੋਡ ਫਗਵਾੜਾ ਨੇੜੇ ਰੇਲਵੇ ਫਾਟਕ ਅਤੇ ਸ਼ਾਮਚੁਰਾਸੀ ਤੋਂ ਜਲੰਧਰ ਰੋਡ ’ਤੇ ਵਿਸ਼ੇਸ਼ ਨਾਕਾ ਲਗਾ ਕੇ ਦੁੱਧ ਸਪਲਾਈ ਕਰਨ ਵਾਲੀਆਂ ਗੱਡੀਆਂ ਤੋਂ 6 ਸੈਂਪਲ ਲਏ, ਜਿਨ੍ਹਾਂ ਵਿਚ 4 ਦੁੱਧ ਦੇ, ਇਕ ਪਨੀਰ ਦਾ ਅਤੇ ਇਕ ਖੋਏ ਦਾ ਸੈਂਪਲ ਲੈ ਕੇ ਲੈਬ ਟੈਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ।

ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇ ਕਿਸੇ ਸੈਂਪਲ ਵਿਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਵਿਕਰੇਤਾ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਹਦਾਇਤ ਕੀਤੀ ਹੈ ਕਿ ਕਿਸੇ ਵੀ ਖਾਦ ਪਦਾਰਥਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮਿਲਾਵਟ ਨਾ ਕੀਤੀ ਜਾਵੇ। ਜੇ ਜਾਂਚ ਦੌਰਾਨ ਕਿਸੇ ਖਾਣ ਵਾਲੇ ਪਦਾਰਥ ਵਿਚ ਮਿਲਾਵਟ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਡੀ. ਐੱਚ. ਓ. ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਐੱਫ਼. ਐੱਸ. ਐੱਸ. ਏ. ਆਈ. ਅਧੀਨ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸਾਰੇ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਗਏ ਕਿ ਉਹ ਸਹੀ ਸਫ਼ਾਈ ਬਣਾਈ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਖੁਰਾਕੀ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਸਬੰਧੀ ਸੂਚਨਾ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾ ਸਕਦੀ ਹੈ। ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਕਿ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਖਾਣਾ ਮਿਲੇ, ਇਸ ਤਰ੍ਹਾਂ ਦੀਆਂ ਸਖ਼ਤ ਅਤੇ ਨਿਯਮਿਤ ਜਾਂਚ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਫੂਡ ਸੇਫਟੀ ਟੀਮ ਵਿਚ ਰਾਮ ਲੁਭਾਇਆ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News