ਹਾਜੀਪੁਰ ਵਿਖੇ 6 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚਿਆ
Sunday, Jan 05, 2025 - 06:56 PM (IST)
ਹਾਜੀਪੁਰ (ਹਰਵਿੰਦਰ ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਰਣਸੋਤਾ ਵਿਖੇ ਇਕ ਪੋਲਟਰੀ ਫਾਰਮ 'ਤੇ ਕੰਮ ਕਰਦੇ ਪ੍ਰਵਾਸੀ ਪਰਿਵਾਰ ਦੇ ਇਕ 6 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਵੱਲੋਂ ਗੰਭੀਰ ਰੂਪ ਜ਼ਖ਼ਮੀ ਕਰ ਦਿੱਤਾ ਗਿਆ। ਪ੍ਰਪਾਤ ਜਾਣਕਾਰੀ ਮੁਤਾਬਕ ਪ੍ਰਵਾਸੀ ਰਾਮ ਨਾਥ ਪਿੰਡ ਰਣਸੋਤਾ ਵਿਖੇ ਮਸੰਦਰ ਕੁਮਾਰ ਪੁੱਤਰ ਜੀਤ ਦੇ ਪੋਲਟਰੀ ਫਾਰਮ ਅਤੇ ਪਰਿਵਾਰ ਸਮੇਤ ਰਹਿੰਦਾ ਸੀ ਅੱਜ ਕਰੀਬ ਦਿਨ ਦੇ ਤਿੰਨ ਵਜੇ ਰਾਮ ਨਾਥ ਦਾ 6 ਸਾਲਾ ਲੜਕਾ ਚੰਦਨ ਕੁਮਾਰ ਪੋਲਟਰੀ ਫਾਰਮ ਦੇ ਲਾਗੇ ਹੀ ਖੇਲ੍ਹ ਰਿਹਾ ਸੀ ਤਾਂ ਉਸ 'ਤੇ ਆਵਾਰਾ ਕੁੱਤਿਆਂ ਨੇ ਅਚਾਨਕ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ ਕਰ ਲਓ ਇਹ ਕੰਮ
ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਲਾਗੇ ਦੇ ਖੇਤਾਂ 'ਚ ਕੰਮ ਕਰ ਰਹੇ ਇਕ ਵਿਅਕਤੀ ਵੱਲੋਂ ਉਸ ਬੱਚੇ ਨੂੰ ਕੁੱਤਿਆਂ ਤੋਂ ਬਹੁਤ ਵੱਡਾ ਖ਼ਤਰਾ ਮੁੱਲ ਲੈ ਕੇ ਬਚਾਇਆ। ਚੰਦਨ ਕੁਮਾਰ ਨੂੰ ਗੰਭੀਰ ਹਾਲਾਤ 'ਚ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪਿੰਡ ਦੇ ਸਰਪੰਚ ਦਿਲਾਵਰ ਸਿੰਘ ਨੇ ਸਰਕਾਰ ਤੋਂ ਇਸ ਗ਼ਰੀਬ ਪ੍ਰਵਾਸੀ ਮਜ਼ਦੂਰ ਦੀ ਬੱਚੇ ਦੇ ਇਲਾਜ 'ਚ ਸਹਾਇਤਾ ਦੀ ਮੰਗ ਅਤੇ ਇਲਾਕੇ 'ਚ ਆਵਾਰਾ ਕੁੱਤਿਆਂ ਦੇ ਆਤੰਕ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਤੇ ਠੰਡੀਆਂ ਹਵਾਵਾਂ ਨੇ ਠੁਰ-ਠੁਰ ਕਰਨੇ ਲਾਏ ਲੋਕ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e