ਹੁਸ਼ਿਆਰਪੁਰ ਵਿਖੇ ਸਿਹਤ ਮਹਿਕਮੇ ਦੀ ਟੀਮ ਵੱਲੋਂ 637 ਘਰਾਂ ਦੀ ਚੈਕਿੰਗ ਕੀਤੀ ਗਈ

08/04/2022 6:52:06 PM

ਹੁਸ਼ਿਆਰਪੁਰ (ਘੁੰਮਣ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਮਹਿਕਮੇ ਦੀ ਐਂਟੀ ਲਾਰਵਾ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਡੇਂਗੂ, ਮਲੇਰੀਆਂ ਆਦਿ ਬੀਮਾਰੀਆਂ ਤੋਂ ਸ਼ਹਿਰ ਵਾਸੀਆਂ ਨੂੰ ਬਚਾਉਣ ਲਈ ਸਰਵੇ ਕੀਤਾ ਗਿਆ। 

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਟੀਮਾਂ ਵੱਲੋਂ ਅੱਜ 637 ਘਰਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 47 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਇਸ ਤੋਂ ਇਲਾਵਾ 4259 ਕੰਟੇਨਰਜ਼ ਵਿੱਚੋਂ 67 ਕੰਟੇਨਰਜ਼ ਵਿੱਚ ਮੱਛਰ ਦਾ ਲਾਰਵਾ ਪਾਇਆ ਗਿਆ। ਉਨਾਂ ਦੱਸਿਆ ਕਿ ਸ਼ਹਿਰ ਦੇ ਨਹਿਰ ਕਲੋਨੀ ਇਲਾਕੇ ਵਿੱਚ 38 ਘਰਾਂ ਵਿੱਚੋਂ 08 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਆਦਾ ਲਾਰਵਾ ਕੂਲਰਾਂ, ਗਮਲਿਆਂ,ਟਾਇਰਾਂ ਆਦਿ ਵਿੱਚ ਪਾਇਆ ਗਿਆ। ਮਿਊਂਸੀਪਲ ਕਾਰਪੋਰੇਸ਼ਨ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ 04 ਘਰਾਂ ਦੇ ਮਾਲਕਾਂ ਦਾ ਚਲਾਨ ਕੀਤਾ ਗਿਆ।

ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਡਿਪਟੀ ਮੇਅਰ ਬੰਟੀ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਕੀਤੀ ਮੁਲਾਕਾਤ, ਕੀਤਾ ਵੱਡਾ ਖ਼ੁਲਾਸਾ

ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸਿਹਤ ਮਹਿਕਮੇ ਦੀਆਂ ਟੀਮਾਂ ਸ਼ਹਿਰ ਵਾਸੀਆਂ ਨੂੰ ਘਰਾਂ'ਚ ਅਤੇ ਕੰਟੇਨਰਜ਼ ਦੀ ਸਫਾਈ ਰੱਖਣ ਲਈ ਸਮੇਂ ਸਮੇਂ ਤੇ ਜਾਗਰੂਕ ਕਰ ਰਹੀਆਂ ਹਨ ਪਰ ਅਜੇ ਵੀ ਮੱਛਰਾਂ ਦਾ ਲਾਰਵਾ ਘਰਾਂ ਵਿੱਚੋਂ ਮਿਲ ਰਿਹਾ ਹੈ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਹਿਕਮੇ ਦੀਆਂ ਟੀਮਾਂ ਵੱਲੋਂ ਘਰਾਂ ਦੀ ਚੈਕਿੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਲਾਰਵਾ ਪਾਇਆ ਜਾਣ 'ਤੇ ਚਲਾਨ ਵੀ ਕੀਤੇ ਜਾਣਗੇ। ਉਨਾਂ ਲੋਕਾਂ ਨੂੰ ਇਸ ਬਰਸਾਤੀ ਮੌਸਮ ਵਿੱਚ ਡੇਂਗੂ, ਮਲੇਰੀਆਂ ਆਦਿ ਤੋਂ ਬਚਾਅ ਲਈ ਸਿਹਤ ਵਿਭਾਗ ਸਰਵੇ ਕਰ ਰਹੀਆਂ ਸਿਹਤ ਮਹਿਕਮੇ ਦੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News