ਨਗਰ ਕੌਂਸਲ ਟਾਂਡਾ ਦੀਆਂ ਚੋਣਾਂ ਲਈ 65 ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

Saturday, May 16, 2026 - 08:08 PM (IST)

ਨਗਰ ਕੌਂਸਲ ਟਾਂਡਾ ਦੀਆਂ ਚੋਣਾਂ ਲਈ 65 ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਤੋਂ 65 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਉਪ ਮੰਡਲ ਮੈਜਿਸਟਰੇਟ ਅਫਸਰ ਲਵਪ੍ਰੀਤ ਸਿੰਘ ਔਲਖ ਕੋਲ ਵੱਖ-ਵੱਖ ਸਿਆਸੀ ਪਾਰਟੀ ਦੇ ਉਮੀਦਵਾਰਾਂ ਤੋਂ ਇਲਾਵਾ ਕੁਝ ਆਜ਼ਾਦ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।  

26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਦੇ 15 ਵਾਰਡਾਂ  ਦੀਆਂ ਚੋਣਾਂ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 18 ਮਈ ਨੂੰ ਕੀਤੀ ਜਾਵੇਗੀ। ਉਮੀਦਵਾਰਾਂ ਵੱਲੋਂ 19 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿ ਚੋਣ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚੜਨ ਲਈ ਸਮੁੱਚੇ ਇੰਤਜ਼ਾਮ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News