ਕਪੂਰਥਲਾ ਜ਼ਿਲ੍ਹੇ ’ਚ 661 ਪੋਲਿੰਗ ਬੂਥ ਸਥਾਪਤ, ਪੋਲਿੰਗ ਪਾਰਟੀਆਂ ਦੀ ਟ੍ਰੇਨਿੰਗ ਮੁਕੰਮਲ

Friday, Dec 12, 2025 - 03:57 PM (IST)

ਕਪੂਰਥਲਾ ਜ਼ਿਲ੍ਹੇ ’ਚ 661 ਪੋਲਿੰਗ ਬੂਥ ਸਥਾਪਤ, ਪੋਲਿੰਗ ਪਾਰਟੀਆਂ ਦੀ ਟ੍ਰੇਨਿੰਗ ਮੁਕੰਮਲ

ਕਪੂਰਥਲਾ (ਮਹਾਜਨ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨਾਲ ਐੱਸ. ਐੱਸ. ਪੀ. ਗੌਰਵ ਤੂਰਾ ਵੀ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਾਲਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹੇ ਭਰ ’ਚ 661 ਪੋਲਿੰਗ ਬੂਥ ਸਥਾਪਤ ਕੀਤੇ ਗਏ। ਵੱਖ-ਵੱਖ ਥਾਵਾਂ ’ਤੇ ਪੋਲਿੰਗ ਪਾਰਟੀਆਂ ਦੀ ਟ੍ਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ। ਪੋਲਿੰਗ ਪਾਰਟੀਆਂ ਦੀ ਆਵਾਜਾਈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...

ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਜ਼ਿਲ੍ਹਾ ਕਪੂਰਥਲਾ ’ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 5 ਬਲਾਕ ਸੰਮਤੀਆਂ ਦੇ 88 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐੱਸ. ਪੀ. ਗੁਰਪ੍ਰੀਤ ਸਿੰਘ ਤੇ ਐੱਸ. ਪੀ. ਫਗਵਾੜਾ ਮਾਧਵੀ ਸ਼ਰਮਾ ਤੇ ਸਮੂਹ ਰਿਟਰਨਿੰਗ ਅਫਸਰ ਤੇ ਡੀ. ਐੱਸ. ਪੀਜ਼ ਹਾਜ਼ਰ ਸਨ।

ਪੋਲਿੰਗ ਬੂਥਾਂ ’ਤੇ ਸੁਰੱਖਿਆ ਦਸਤੇ ਤਾਇਨਾਤ : ਐੱਸ. ਐੱਸ. ਪੀ.
ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੋਲਿੰਗ ਬੂਥਾਂ ਆਦਿ ਦੀ ਸੁਰੱਖਿਆ ਦੇ ਢੁੱਕਵੀਂ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰੇਕ 20 ਪਿੰਡਾਂ ਲਈ ਵਿਸ਼ੇਸ਼ ਗਸ਼ਤ ਪਾਰਟੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਨੌਜਵਾਨਾਂ ਨੇ ਕਰ 'ਤਾ ਵੱਡਾ ਕਾਂਡ


author

shivani attri

Content Editor

Related News