ਗੁਜਰਾਤ ਕਾਂਗਰਸ 'ਤੇ ਸੰਕਟ, 7 ਵਿਧਾਇਕਾਂ ਦੀ ਹੈ ਭਾਜਪਾ 'ਤੇ ਅੱਖ

07/27/2022 3:46:25 PM

ਜਲੰਧਰ (ਨੈਸ਼ਨਲ ਡੈਸਕ) : ਗੁਜਰਾਤ 'ਚ ਕਾਂਗਰਸ ਦੀ ਹਾਲਤ ਇਸ ਕਦਰ ਖ਼ਰਾਬ ਹੋ ਗਈ ਹੈ ਕਿ ਰਾਸ਼ਟਰਪਤੀ ਚੋਣਾਂ 'ਚ ਕਰਾਸ ਵੋਟਿੰਗ ਤੋਂ ਬਾਅਦ ਪਾਰਟੀ 'ਤੇ ਲਗਾਤਾਰ ਦਲ ਬਦਲਣ ਦੇ ਬੱਦਲ ਮੰਡਰਾਉਣ ਲੱਗ ਗਏ ਹਨ। ਕਾਂਗਰਸ ਦੇ 7 ਵਿਧਾਇਕਾਂ ਵੱਲੋਂ ਐੱਨ.ਡੀ.ਏ. ਉਮੀਦਵਾਰ ਦ੍ਰੌਪਦੀ ਮੁਰਮੂ ਨੂੰ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਦਾ ਭਾਜਪਾ 'ਚ ਸ਼ਾਮਲ ਹੋਣ ਦੀ ਵੱਧ ਸੰਭਾਵਨਾਵਾਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਕਾਂਗਰਸ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ 3 ਵਾਰ ਦੇ ਵਿਧਾਇਕ ਅਸ਼ਵਿਨ ਕੋਤਵਾਲ ਅਤੇ ਹਾਰਦਿਕ ਪਟੇਲ (29) ਤਾਂ ਕਾਂਗਰਸ ਤੋਂ ਪਹਿਲਾਂ ਹੀ ਮੂੰਹ ਮੋੜ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। 

ਇਹ ਵੀ ਪੜ੍ਹੋ- ਤਲਵੰਡੀ ਸਾਬੋ 'ਚ ਵੱਡੀ ਵਾਰਦਾਤ: ਪਤੀ ਨੇ ਪਤਨੀ ਅਤੇ ਧੀ ਦਾ ਕੀਤਾ ਕਤਲ, ਪੁੱਤ ਨੇ ਭੱਜ ਕੇ ਬਚਾਈ ਜਾਨ

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਕ ਦਰਜਨ ਤੋਂ ਵੀ ਜ਼ਿਆਦਾ ਵਿਧਾਇਕ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕਾਂਗਰਸ ਹਾਈਕਮਾਨ ਵੀ ਸੂਬੇ 'ਤੇ ਖ਼ਾਸ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਹੁਣ ਚੋਣਾਂ ਪਹਿਲਾਂ ਕਈ ਵਿਧਾਇਕਾਂ ਭਾਜਪਾ 'ਚ ਜਾਣ ਦੀ ਤਿਆਰੀ ਵਿੱਚ ਹਨ। ਉਧਰ ਹੀ ਕਾਂਗਰਸ ਦੀ ਗੁਜਰਾਤ ਇਕਾਈ ਦਾ ਦਾਅਵਾ ਹੈ ਕਿ ਉਨ੍ਹਾਂ ਨੇ 18 ਜੁਲਾਈ ਨੂੰ ਰਾਸ਼ਟਰਪਤੀ ਚੋਣਾਂ 'ਚ ਹੋਈ ਕਰਾਸ ਵੋਟਿੰਗ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਦੱਸ ਦੇਈਏ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਦੀ ਉਮੀਦਵਾਰ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ। ਮੁਰਮੂ ਨੂੰ ਗੁਜਰਾਤ ਤੋਂ 121 ਵੋਟਾਂ ਮਿਲੀਆਂ ਹਨ ਜਦਕਿ ਵਿਧਾਨ ਸਭਾ 'ਚ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 111 ਹੈ। ਕਾਂਗਰਸ ਦੇ ਇਕ ਆਗੂ ਮੁਤਾਬਕ ਮੁਰਮੂ ਨੂੰ 10 ਵਾਧੂ ਵੋਟਾਂ 'ਚ ਇਕ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਤੋਂ ਇਲਾਵਾ 2 ਵੋਟਾਂ ਭਾਰਤੀ ਜਨਤਾ ਪਾਰਟੀ ਦੀਆਂ ਹੋ ਸਕਦੀਆਂ ਹਨ। 

ਇਸ ਤੋਂ ਇਹ ਪਤਾ ਲੱਗਦਾ ਹੈ ਕਿ ਕਾਂਗਰਸ 'ਚ ਘੱਟ ਤੋਂ ਘੱਟ 7 ਵਿਧਾਇਕਾਂ ਨੇ  ਮੁਰਮੂ ਦੇ ਪੱਖ 'ਚ ਵੋਟ ਪਾਈ ਹੈ। ਦੂਸਰੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਗੁਜਰਾਤ 'ਚ 57 ਵੋਟਾਂ ਮਿਲੀਆਂ। ਕਾਂਗਰਸ ਦੇ ਗੁਜਰਾਤ ਇਕਾਈ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਕਿਹਾ ਕਿ ਵੋਟਾਂ ਦੌਰਾਨ ਜੋ ਵੇਰਵਾ ਸਾਹਮਣੇ ਆਇਆ ਹੈ ਉਸ ਨੇ ਪਾਰਟੀ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਹੋਰ ਸਿਆਸੀ ਹਲਚਲ ਹੋਈ ਸੀ। ਘੱਟ ਗਿਣਤੀ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਆਹਮੋ-ਸਾਹਮਣੇ ਆ ਗਏ ਹਨ। ਗੁਜਰਾਤ ਸੂਬੇ ਦੇ ਪ੍ਰਧਾਨ ਜਗਦੀਸ਼ ਠਾਕੁਰ ਦੇ ਬਿਆਨ 'ਤੇ ਸਿਆਸਤ ਗਰਮਾ ਗਈ ਹੈ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਦੇਸ਼ ਦੀ ਸੰਪਤੀ 'ਤੇ ਪਹਿਲਾ ਹੱਕ ਘੱਟ ਗਿਣਤੀ ਵਾਲਿਆਂ ਦਾ ਹੈ। 

ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਕੀਤਾ ਪੇਸ਼, ਮੁੜ ਭੇਜਿਆ ਪੁਲਸ ਰਿਮਾਂਡ ’ਤੇ

ਇਸ ਤੋਂ ਇਲਾਵਾ ਉਨ੍ਹਾਂ ਨੇ ਮੁਸਲਮਾਨਾਂ ਤੋਂ ਆਉਂਣ ਵਾਲੀ ਵਿਧਾਨ ਸਭਾ ਵੋਟਾਂ 'ਚ ਵੀ ਕਾਂਗਰਸ ਨੂੰ ਸਮਰਥਨ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਮੁਸਲਮਾਨਾਂ ਦੇ ਲਈ ਵੀ ਘੋਸ਼ਣਾ ਪੱਤਰ ਵੱਖਰਾ ਬਣਾਇਆ ਜਾਵੇ। ਜਿਸ ਤੋਂ ਬਾਅਦ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਉਸਦੇ ਬਿਆਨਾਂ ਦਾ ਵਿਰੋਧ ਕੀਤਾ ਸੀ। ਕਾਂਗਰਸ ਭਵਨ ਦੇ ਬਾਹਰ ਹੱਝ ਹਾਊਸ ਦਾ ਪੋਸਟਰ ਲਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵਿਵਾਦ ਹੋਰ ਵੀ ਵਧ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੱਧਦਾ ਦੇਖ ਕੇ ਪੁਲਸ ਨੇ ਮੌਕੇ 'ਤੇ ਆ ਕੇ ਸਥਿਤੀ ਨੂੰ ਕਾਬੂ ਕੀਤਾ ਸੀ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News