ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚੋਂ 7 ਮੋਬਾਇਲ ਤੇ 6 ਸਿਮ ਕਾਰਡ ਬਰਾਮਦ

10/04/2023 7:02:00 PM

ਕਪੂਰਥਲਾ (ਮਹਾਜਨ, ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਏਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਚਲਾਈ ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ’ਚ 7 ਮੋਬਾਇਲ ਫੋਨ ਅਤੇ 6 ਸਿਮ ਕਾਰਡ ਬਰਾਮਦ ਕੀਤੇ ਹਨ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ . ਜੇਲ ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੇ ਦੌਰਾਨ ਸਾਰੀਆਂ ਬੈਰਕਾਂ ’ਚ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਲਗਭਗ ਸਾਰੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ: 3 ਧੀਆਂ ਦਾ ਕਤਲ ਕਰਨ ਵਾਲਾ ਪਿਓ ਬੋਲਿਆ, ਮੈਂ ਆਪਣੀਆਂ ਬੱਚੀਆਂ ਨੂੰ ਮਾਰਿਆ, ਕਿਸੇ ਦਾ ਕੀ ਗਿਆ?

ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ’ਚੋਂ 7 ਮੋਬਾਇਲ ਫੋਨ ਅਤੇ 6 ਸਿਮ ਕਾਰਡ ਬਰਾਮਦ ਹੋਏ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 6 ਹਵਾਲਾਤੀਆਂ ਹਰਵਿੰਦਰ ਸਿੰਘ ਉਰਫ਼ ਭੀਮਾ ਪੁੱਤਰ ਮੰਗਾ ਰਾਮ ਵਾਸੀ ਸਤਨਾਮਪੁਰਾ ਫਗਵਾੜਾ, ਗੌਰਵ ਪੁੱਤਰ ਰਮਨ ਕੁਮਾਰ ਵਾਸੀ ਜਲੰਧਰ, ਦਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਜਗਰਾਲ ਥਾਣਾ ਸਦਰ ਜਲੰਧਰ, ਜੋਗਾ ਸਿੰਘ ਪੁੱਤਰ ਰਾਕੇਸ਼ ਸਿੰਘ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਕਪੂਰਥਲਾ ਅਤੇ ਸਾਗਰ ਪੁੱਤਰ ਵਿਜੈ ਕੁਮਾਰ ਵਾਸੀ ਹਾਥੀਖਾਨਾ ਕਪੂਰਥਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ


shivani attri

Content Editor

Related News