ਸ਼ਾਹਕੋਟ ਵਿਖੇ ਗੈਰ-ਕਾਨੂੰਨੀ ਚਲਦੇ 2 ਨਸ਼ਾ ਛੁਡਾਊ ਕੇਂਦਰਾਂ ’ਚੋਂ 76 ਵਿਅਕਤੀ ਛੁਡਵਾਏ
Wednesday, May 14, 2025 - 11:24 AM (IST)

ਸ਼ਾਹਕੋਟ/ਜਲੰਧਰ (ਅਰਸ਼ਦੀਪ, ਜ. ਬ., ਚੋਪੜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ. ਪੀ. ਸਰਬਜੀਤ ਰਾਏ ਦੀ ਅਗਵਾਈ ਵਿਚ ਡੀ. ਐੱਸ. ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ, ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਵੱਲੋਂ ਸ਼ਾਹਕੋਟ ਇਲਾਕੇ ਵਿਚ ਚੱਲਦੇ 2 ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ’ਤੇ ਛਾਪਾਮਾਰੀ ਕਰਕੇ 76 ਵਿਅਕਤੀਆਂ ਨੂੰ ਛੁਡਵਾਇਆ ਗਿਆ ਹੈ।
ਇਹ ਵੀ ਪੜ੍ਹੋ: ...ਜਦੋਂ ਆਦਮਪੁਰ ਹਵਾਈ ਅੱਡੇ ਤੋਂ ਸਿਰਫ਼ 2 ਯਾਤਰੀਆਂ ਨਾਲ ਉੱਡੀ ਫਲਾਈਟ
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ.ਪੀ. ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਵੱਲੋਂ ਸਿਵਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸ਼ਾਹਕੋਟ ਥਾਣੇ ਅਧੀਨ ਪੈਂਦੇ ਪਿੰਡ ਢੰਡੋਵਾਲ ਵਿਖੇ ਬਾਬਾ ਦੀਪ ਸਿੰਘ ਵੈੱਲਫੇਅਰ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਇਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਨੂੰ ਚੈੱਕ ਕੀਤਾ ਗਿਆ ਅਤੇ ਇਥੋਂ 47 ਬੰਧਕ ਬਣਾਏ ਵਿਅਕਤੀਆਂ ਨੂੰ ਛੁਡਵਾਇਆ ਗਿਆ ਹੈ। ਇਸ ਮਾਮਲੇ ਵਿਚ ਮਕਾਨ ਮਾਲਕ ਅਤੇ ਸੋਸਾਇਟੀ ਦੇ ਮੈਂਬਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਬਾਜਵਾ ਕਲਾਂ ਵਿਖੇ ਟਰਨਿੰਗ ਪੁਆਇੰਟ ਡੀ-ਐਡੀਕਸ਼ਨ ਸੈਂਟਰ ’ਤੇ ਕਾਰਵਾਈ ਕੀਤੀ ਗਈ, ਜਿੱਥੋਂ 29 ਵਿਅਕਤੀਆਂ ਨੂੰ ਛੁਡਵਾਇਆ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸ਼ਾਹਕੋਟ ਵਿਚ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸ਼ਾਹਕੋਟ ਸ਼ਹਿਰ ਅਤੇ ਆਲੇ-ਦੁਆਲੇ ਹੋਰ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਅਤੇ ਵੈਰੀਫਿਕੇਸ਼ਨ ਵੀ ਕੀਤੀ ਗਈ। ਪੁਲਸ ਵੱਲੋਂ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਗੈਰ-ਕਾਨੂੰਨੀ ਕੇਂਦਰਾਂ ਵਿਚ ਇਨ੍ਹਾਂ ਵਿਅਕਤੀਆਂ ਨੂੰ ਬੰਦੀ ਬਣਾਕੇ ਰੱਖਿਆ ਗਿਆ ਸੀ, ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਕਈ ਲੋਕਾਂ ਨੂੰ 7 ਮਹੀਨੇ ਤੋਂ ਵੀ ਵੱਧ ਸਮੇਂ ਤੋਂ ਜ਼ਬਰਦਸਤੀ ਕੈਦ ਕਰਕੇ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਨਸ਼ਾ ਕੇਂਦਰਾਂ ''ਚੋਂ ਆਜ਼ਾਦ ਕਰਾਏ 76 ਵਿਅਕਤੀਆਂ ਨੂੰ ਸਿਹਤ ਵਿਭਾਗ ਦੀ ਮਦਦ ਨਾਲ ਸਿਵਲ ਹਸਪਤਾਲ ਜਲੰਧਰ ਦੇ ਨਸ਼ਾ ਛਡਾਊ ਕੇਂਦਰ ਵਿਖੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e