ਹੁਸ਼ਿਆਰਪੁਰ ਜ਼ਿਲ੍ਹੇ ’ਚ ਭਲਕੇ 15 ਅਗਸਤ ਨੂੰ ਖੁੱਲ੍ਹਣਗੇ 8 ਆਮ ਆਦਮੀ ਕਲੀਨਿਕ: ਡਿਪਟੀ ਕਮਿਸ਼ਨਰ

08/14/2022 1:21:45 PM

ਹੁਸ਼ਿਆਰਪੁਰ/ਟਾਂਡਾ ਉੜਮੁੜ (ਘੁੰਮਣ, ਮੋਮੀ)-  ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਦੇਸ਼ ਦੇ 75ਵੇਂ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਤਹਿਤ ਸੂਬੇ ਦੇ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ 8 ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ 15 ਅਗਸਤ ਨੂੰ ਰਸਮੀ ਤੌਰ ’ਤੇ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਹਾਦਰਪੁਰ ਦਾ ਉਦਘਾਟਨ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰੋਜਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ, ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਬਸਿਆਲਾ ਬਲਾਕ ਪੌਸੀ ਦਾ ਉਦਘਾਟਨ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੋੜੇਮਾਜਰਾ ਅਤੇ ਆਮ ਆਦਮੀ ਕਲੀਨਿਕ ਪਿੰਡ ਅਹੀਆਪੁਰ ਬਲਾਕ ਟਾਂਡਾ ਦਾ ਉਦਘਾਟਨ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸੀਲ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ. ਪੀ. ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News