ਬੁਲੇਟ ਮੋਟਰਸਾਈਕਲਾਂ ''ਤੇ ਪਟਾਕੇ ਮਾਰਨ ਦੇ ਦੋਸ਼ ''ਚ 8 ਬਾਈਕ ਸਵਾਰਾਂ ਨੂੰ ਕੀਤਾ ਗ੍ਰਿਫ਼ਤਾਰ

Sunday, May 03, 2026 - 03:44 PM (IST)

ਬੁਲੇਟ ਮੋਟਰਸਾਈਕਲਾਂ ''ਤੇ ਪਟਾਕੇ ਮਾਰਨ ਦੇ ਦੋਸ਼ ''ਚ 8 ਬਾਈਕ ਸਵਾਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਵਾਲੇ 8 ਬਾਇਕ ਸਵਾਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਥਾਣਾ ਨਵਾਂਸ਼ਹਿਰ ਦੀਆਂ ਵੱਖ-ਵੱਖ ਮਾਰਗਾਂ ਅਤੇ ਬਾਜ਼ਾਰਾਂ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿੱਚ 8 ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਗਏ। 

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਬਾਈਕ 'ਤੇ ਪਟਾਕੇ ਮਾਰਨ ਵਾਲਿਆਂ ਵਿਰੁੱਧ ਮੋਟਰ ਵ੍ਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਂਦੀ ਹੈ, ਜਿਸ ਤਹਿਤ ਮੌਕੇ 'ਤੇ ਹੀ ਘੱਟੋ-ਘੱਟ 5000 ਰੁਪਏ ਦਾ ਚਲਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲੇ ਕਿਸੇ ਵਿਅਕਤੀ ਖ਼ਿਲਾਫ਼ ਆਵਾਜ਼ ਐਕਟ ਤਹਿਤ ਕੇਸ ਦਰਜ ਕਰਨ ਦੀ ਵੀ ਵਿਵਸਥਾ ਹੈ, ਜਿਸ 'ਚ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁਲੇਟ 'ਤੇ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਜੁਰਮਾਨੇ ਕਰਨ ਦੇ ਨਾਲ-ਨਾਲ ਵੁਆਇਸ ਐਕਟ ਤਹਿਤ ਵੀ ਕੇਸ ਦਰਜ ਕੀਤੇ ਜਾਣਗੇ। ਇਸ ਮੌਕੇ ਐੱਸ. ਆਈ. ਕੇਵਲ ਕ੍ਰਿਸ਼ਨ ਅਤੇ ਏ .ਐੱਸ. ਆਈ. ਰਵੀ ਕੁਮਾਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News