8 ਲੱਖ ਵੀ ਡਕਾਰ ਗਿਆ ਤੇ ਅਮਰੀਕਾ ਵੀ ਨਹੀਂ ਭੇਜਿਆ, ਮਾਮਲਾ ਦਰਜ

Sunday, Nov 17, 2024 - 05:17 PM (IST)

8 ਲੱਖ ਵੀ ਡਕਾਰ ਗਿਆ ਤੇ ਅਮਰੀਕਾ ਵੀ ਨਹੀਂ ਭੇਜਿਆ, ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਦੇ ਹੀਰਾ ਕਾਲੋਨੀ ਬਹਾਦਰਗੜ੍ਹ ਵਾਸੀ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।  ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਨਿਸ਼ਾਨ ਸਿੰਘ ਪੁੱਤਰ ਕਪੂਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਜਸਵੀਰ ਸਿੰਘ ਸੋਢੀ ਪੁੱਤਰ ਸਰਵਣ ਸਿੰਘ ਵਾਸੀ ਨੰਗਲ ਜਮਾਲ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਪੰਜਾਬ ਦੇ NRI ਨੌਜਵਾਨ ਦੀ ਇਟਲੀ ’ਚ ਮੌਤ, ਖੇਤਾਂ 'ਚ ਕੰਮ ਕਰਦੇ ਵਾਪਰਿਆ ਹਾਦਸਾ

ਆਪਣੇ ਬਿਆਨ ਵਿਚ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਲਈ ਉਕਤ ਮੁਲਜ਼ਮ ਨੇ ਉਸ ਕੋਲੋਂ 11 ਲੱਖ ਰੁਪਏ ਲਏ ਪਰ ਉਸ ਦੇ ਪੁੱਤਰ ਨੂੰ ਅਮਰੀਕਾ ਨਹੀਂ ਭੇਜਿਆ। ਜਦੋਂ ਆਪਣੇ ਨਾਲ ਧੋਖਾਦੇਹੀ ਹੁੰਦੀ ਵੇਖ ਆਪਣੀ ਰਕਮ ਵਾਪਸ ਮੰਗੀ ਤਾਂ ਉਸ ਨੇ 3 ਲੱਖ ਰੁਪਏ ਤਾਂ ਵਾਪਸ ਕਰ ਦਿੱਤੇ ਪਰ ਬਾਕੀ ਰਕਮ ਵਾਪਸ ਨਹੀਂ ਕੀਤੀ।  ਪੁਲਸ ਨੇ ਹੁਣ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪਹਿਲਾਂ ਔਰਤ ਦੀ ਨਹਾਉਂਦੀ ਦੀ ਬਣਾ ਲਈ ਵੀਡੀਓ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News