ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ, ਸਿਮ ਕਾਰਡ ਤੇ ਅਡਾਪਟਰ ਬਰਾਮਦ

02/03/2022 12:03:59 PM

ਕਪੂਰਥਲਾ (ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼ ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਚਲਾਈ ਸਰਚ ਮੁਹਿੰਮ ਦੌਰਾਨ 8 ਮੋਬਾਇਲ, ਸਿਮ ਕਾਰਡ ਅਤੇ ਅਡਾਪਟਰ ਬਰਾਮਦ ਕੀਤੇ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪ੍ਰਵੀਨ ਸਿਨ੍ਹਾ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਗੁਰਨਾਮ ਲਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਨੇ ਜੇਲ੍ਹ ਕੰਪਲੈਕਸ ’ਚ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ। 

ਇਹ ਵੀ ਪੜ੍ਹੋ: CM ਚੰਨੀ ਬੋਲੇ, ਭਾਜਪਾ ਦੀਆਂ ਨੀਤੀਆਂ ਪੰਜਾਬ ਵਿਰੋਧੀ, ED ਛਾਪਿਆਂ ਨੂੰ ਲੈ ਕੇ ‘ਆਪ’ ਨੇ ਮੈਨੂੰ ਬਦਨਾਮ ਕੀਤਾ

ਇਸ ਦੌਰਾਨ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਅਭੀ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਾਡਲ ਰੋਡ ਜਲੰਧਰ, ਮਾਨਿਕ ਬੱਬਰ ਪੁੱਤਰ ਪ੍ਰਦੀਪ ਬੱਬਰ ਵਾਸੀ ਬਸਤੀ ਬਾਵਾ ਖੇਲ ਜਲੰਧਰ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਅਰਜੁਨਵਾਲ ਜਲੰਧਰ, ਚਡ਼੍ਹਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮਹਿੰਦੀਪੁਰ ਤਰਨਤਾਰਨ, ਅਮਨ ਕੁਮਾਰ ਉਰਫ ਅਮਨਾ ਪੁੱਤਰ ਸਰਵਨ ਸਿੰਘ ਵਾਸੀ ਅਲਾਹਾਬਾਦ ਕਾਲੋਨੀ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਉਰਫ ਲਵਲੀ ਪੁੱਤਰ ਲਾਭ ਸਿੰਘ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਤੋਂ 8 ਮੋਬਾਇਲ, ਸਿਮ ਕਾਰਡ ਅਤੇ ਇਕ ਅਡਾਪਟਰ ਬਰਾਮਦ ਕੀਤੇ ਗਏ। ਬਰਾਮਦ ਮੋਬਾਇਲ ਜੇਲ੍ਹ ਕੰਪਲੈਕਸ ਦੇ ਅੰਦਰ ਉਕਤ ਹਵਾਲਾਤੀਆਂ ਤੱਕ ਕਿਵੇਂ ਪਹੁੰਚੇ ਅਤੇ ਇਨ੍ਹਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ, ਸਬੰਧੀ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News