ਕਪੂਰਥਲਾ ਦੀ ਕੇਂਦਰੀ ਜੇਲ੍ਹ ’ਚ ਚੈਕਿੰਗ ਮੁਹਿੰਮ ਦੌਰਾਨ 8 ਮੋਬਾਇਲ ਬਰਾਮਦ
Wednesday, Nov 26, 2025 - 04:17 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਵੱਲੋਂ ਚਲਾਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 8 ਮੋਬਾਇਲ ਬਰਾਮਦ ਕੀਤੇ ਗਏ। ਥਾਣਾ ਕੋਤਵਾਲੀ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ 8 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. (ਜੇਲ) ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਪ੍ਰਦੇਸ਼ ਭਰ ਦੀਆਂ ਜੇਲਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਹਿੱਸੇ ਵਜੋਂ, ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਇਕ ਸਾਂਝੀ ਚੈਕਿੰਗ ਮੁਹਿੰਮ ਚਲਾਈ, ਜਿਸ ਦੌਰਾਨ ਵੱਖ-ਵੱਖ ਬੈਰਕਾਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦਾ ਵੱਡਾ ਐਕਸ਼ਨ
ਇਸ ਕਾਰਵਾਈ ਦੌਰਾਨ 8 ਹਵਾਲਾਤੀਆਂ ਲੱਕੀ ਪੁੱਤਰ ਅਜਮੇਰ ਸਿੰਘ, ਵਾਸੀ ਕੁੰਭਕਲਾਂ ਲੁਧਿਆਣਾ, ਪ੍ਰਗਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਲਿਆਣਪੁਰ ਥਾਣਾ ਲਾਂਬੜਾ ਜਲੰਧਰ, ਵਿਕਰਮ ਸਿੰਘ ਪੁੱਤਰ ਸੁਮੇਲ ਲਾਲ ਵਾਸੀ ਫਿਰੋਜ਼ਪੁਰ, ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕਮਲਾਵਾਲਾ ਫਿਰੋਜ਼ਪੁਰ, ਅਰਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ, ਗੋਪਾਲ ਕੁਮਾਰ ਪੁੱਤਰ ਹੰਸ ਪਾਲ ਵਾਸੀ ਪਿੰਡ ਪਾਂਛਟਾ ਫਗਵਾੜਾ-ਕਪੂਰਥਲਾ, ਕੈਪਟਨ ਸਿੰਘ ਉਰਫ ਕੋਮਲ ਪੁੱਤਰ ਸੁਖਜਿੰਦਰ ਸਿੰਘ ਵਾਸੀ ਘੁੰਮਣ ਕਲਾਂ ਜ਼ਿਲਾ ਗੁਰਦਾਸਪੁਰ ਅਤੇ ਇਕ ਅਣਪਛਾਤੇ ਮੁਲਜ਼ਮ ਵੱਲੋਂ ਸੁੱਟੇ 8 ਮੋਬਾਈਲ ਬਰਬਾਦ ਕੀਤੇ ਗਏ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਸਾਰੇ 8 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
