ਟਰੈਵਲ ਏਜੰਟ ਵੱਲੋਂ 85 ਹਜ਼ਾਰ ਦੀ ਠੱਗੀ, ਕੇਸ ਦਰਜ

12/17/2018 1:39:03 AM

ਦਸੂਹਾ,   (ਝਾਵਰ)-  ਥਾਣਾ ਬੁੱਲ੍ਹੋਵਾਲ ਅਧੀਨ ਪਿੰਡ ਨਸਰਾਲਾ ਵਾਸੀ ਮੁਨੀਸ਼ ਕੁਮਾਰ ਪੁੱਤਰ ਜੋਗਿੰਦਰਪਾਲ ਨੇ ਐੱਸ.ਐੱਸ.ਪੀ. ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਅਰੁਣ ਪੁੱਤਰ ਨਰਿੰਦਰ ਪਾਲ ਸਿੰਘ ਵਾਸੀ ਰੱਲਹਣ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 85 ਹਜ਼ਾਰ ਦੀ ਠੱਗੀ ਮਾਰ ਲਈ। ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਸਗੋਂ ਉਸ ਨੂੰ ਧਮਕੀਆਂ ਦੇਣ ਲੱਗਾ। ਥਾਣਾ ਮੁਖੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਇਸ ਸਬੰਧੀ ਡੀ.ਐੱਸ.ਪੀ. ਹੈੱਡਕੁਆਟਰ ਵੱਲੋਂ ਜਾਂਚ ਉਪਰੰਤ ਧਾਰਾ 420 ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਗਿਆ।