ਲੋਕ ਅਦਾਲਤ ''ਚ ਹੋਇਆ 8867 ਮਾਮਲਿਆਂ ਦਾ ਨਿਪਟਾਰਾ
Saturday, May 24, 2025 - 07:01 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਅਤੇ ਸਬ-ਡਿਵੀਜ਼ਨ ਕੋਰਟ ਤਹਿਸੀਲ ਬਲਾਚੌਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਪ੍ਰਿਆ ਸੂਦ ਦੀ ਅਗਵਾਈ ਅਤੇ ਸੀ. ਜੇ. ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ. ਅਮਨਦੀਪ ਦੀ ਨਿਗਰਾਨੀ ਹੇਠ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਲੋਕ ਅਦਾਲਤ 'ਚ ਸਾਰੇ ਬੈਂਚਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਕਿਸਮਾਂ ਦੇ 9842 ਮਾਮਲਿਆਂ ਵਿੱਚੋਂ, 8867 ਮਾਮਲਿਆਂ ਦਾ ਨਿਪਟਾਰਾ ਰਾਸ਼ਟਰੀ ਅਦਾਲਤ ਦੌਰਾਨ ਸਥਾਪਤ ਕੀਤੇ ਗਏ। 11 ਬੈਂਚਾਂ ਦੁਆਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਹੀ ਕੀਤਾ ਗਿਆ ਅਤੇ 8 ਕਰੋੜ 64 ਲੱਖ 16 ਹਜ਼ਾਰ 255 ਰੁਪਏ ਦੇ ਅਵਾਰਡ ਸੁਣਾਏ ਗਏ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ DC ਦਫ਼ਤਰ ’ਚ ਵਧੀ ਹਲਚਲ, ਮਲਾਈਦਾਰ ਸੀਟਾਂ 'ਤੇ ਤਾਇਨਾਤ ਮੁਲਾਜ਼ਮ ਸਹਿਮੇ
ਉਪਰੋਕਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਜ਼ਿਲਾ ਕੋਰਟ ਕੰਪਲੈਕਸ ਨਵਾਂਸ਼ਹਿਰ ਵਿੱਚ 10 ਬੈਂਚ ਅਤੇ ਕੋਰਟ ਸਬ ਡਿਵੀਜ਼ਨ, ਬਲਾਚੌਰ ਵਿੱਚ 1 ਬੈਂਚ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਸਥਾਪਤ ਕੀਤਾ ਗਿਆ ਸੀ। ਲੋਕ ਅਦਾਲਤ ਦੌਰਾਨ, ਰਾਸ਼ਟਰੀ ਲੋਕ ਅਦਾਲਤ ਵਿੱਚ ਦਾਇਰ ਕੀਤੇ ਗਏ ਵੱਖ-ਵੱਖ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਜ਼ਿਲਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ, ਚੇਅਰਮੈਨ ਸਥਾਈ ਲੋਕ ਅਦਾਲਤ (ਜਨਤਕ ਉਪਯੋਗਤਾ ਸੇਵਾਵਾਂ) ਅਸ਼ੋਕ ਕਪੂਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਹਰੀਸ਼ ਆਨੰਦ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਬਲਜਿੰਦਰ ਸਿੰਘ ਮਾਨ, ਸਿਵਲ ਜੱਜ ਸੀਨੀਅਰ ਡਿਵੀਜ਼ਨ ਮਿਸ ਪਰਮਿੰਦਰ ਕੌਰ, ਸੀ. ਜੇ. ਐੱਮ. ਮਹੇਸ਼ ਕੁਮਾਰ, ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਸਿਮਰਨ ਚਲਾਨਾ, ਸਿਵਲ ਜੱਜ ਜੂਨੀਅਰ ਡਿਵੀਜ਼ਨ ਤਰਨਦੀਪ ਕੌਰ, ਸਿਵਲ ਜੱਜ ਜੂਨੀਅਰ ਡਿਵੀਜ਼ਨ ਆਂਚਲ ਧੀਰ ਦੀਆਂ ਅਦਾਲਤਾਂ ਵੱਲੋਂ ਕੀਤਾ ਗਿਆ।
ਇਸ ਮੌਕੇ ਗਠਿਤ ਬੈਂਚਾਂ ਵਿੱਚ ਵਕੀਲ, ਐੱਨ. ਜੀ. ਓ. ਮੈਂਬਰ ਅਤੇ ਨਾਮਜ਼ਦਗੀ ਮੈਂਬਰ, ਡੀ. ਐੱਲ. ਐੱਸ. ਏ. ਮੈਂਬਰ ਵਜੋਂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਕਿਹਾ ਕਿ ਇਸ ਰਾਸ਼ਟਰੀ ਲੋਕ ਅਦਾਲਤ ਦਾ ਮੁੱਖ ਉਦੇਸ਼ ਦੋਵਾਂ ਧਿਰਾਂ ਦੀ ਆਪਸੀ ਸਮਝ ਅਤੇ ਸਮਝੌਤੇ ਰਾਹੀਂ ਅਦਾਲਤੀ ਮਾਮਲਿਆਂ ਦਾ ਫ਼ੈਸਲਾ ਕਰਵਾਉਣਾ ਹੈ। ਤਾਂ ਜੋ ਸਬੰਧਤ ਧਿਰਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਹੋ ਸਕੇ ਅਤੇ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ-ਸਮੇਂ ’ਤੇ ਲੱਗਦੀਆਂ ਅਜਿਹੀਆਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e