ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ! ਨਸ਼ਾ ਕਰਨ ਦੇ ਆਦੀ 9 ਵਿਅਕਤੀ ਗ੍ਰਿਫ਼ਤਾਰ

Saturday, Nov 15, 2025 - 01:31 PM (IST)

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ! ਨਸ਼ਾ ਕਰਨ ਦੇ ਆਦੀ 9 ਵਿਅਕਤੀ ਗ੍ਰਿਫ਼ਤਾਰ

ਰੂਪਨਗਰ (ਵਿਜੇ ਸ਼ਰਮਾ,ਭੰਡਾਰੀ)- ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਵੱਲੋਂ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗੌਰਵ ਯਾਦਵ ਆਈ. ਪੀ. ਐੱਸ. ਡਾਇਰੈਕਟਰ ਜਨਰਲ ਪੁਲਸ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਨਾਨਕ ਸਿੰਘ ਆਈ. ਪੀ. ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ “ਯੁੱਧ ਨਸ਼ਿਆਂ ਵਿਰੁੱਧ” ਮੁੰਹਿਮ ਚਲਾਈ ਗਈ। ਇਸੇ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਵੱਖ-ਵੱਖ ਮੁੱਕਦਮਿਆਂ ਵਿਚ ਨਸ਼ਾ ਕਰਨ ਦੇ ਆਦੀ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 4 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 18 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਜ਼ਿਲ੍ਹੇ ’ਚ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੁੱਲ੍ਹ 100 ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ 10 ਜਨਵਰੀ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ

PunjabKesari

ਐੱਸ. ਐੱਸ. ਪੀ. ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ’ਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਰਾਕੇਸ਼ ਕੁਮਾਰ ਉਰਫ਼ ਅਜੈ ਵਾਸੀ ਪਿੰਡ ਬਾਹਿਰਾਮਪੁਰ ਥਾਣਾ ਨਾਲਾਗੜ੍ਹ ਜ਼ਿਲ੍ਹਾ ਸੋਲਨ (ਹਿ.ਪ੍ਰ.) ਹਾਲ ਵਾਸੀ ਪਿੰਡ ਸਾਹੋ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਕਮਲਪ੍ਰੀਤ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਨੂਰਪੁਰਬੇਦੀ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਦੀਪ ਸਿੰਘ ਪੁੱਤਰ ਕੇਵਲ ਚੰਦ ਵਾਸੀ ਪਿੰਡ ਸਿੰਘਪੁਰ ਅਤੇ ਉਕਾਰ ਸਿੰਘ ਉਰਫ਼ ਕਾਕੂ ਵਾਸੀ ਪਿੰਡ ਚੈਹੜ ਮਜਾਰਾ ਗ੍ਰਿਫ਼ਤਾਰ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਨਸ਼ਾ ਕਰਨ ਦੇ ਆਦੀ ਸੰਨੀ ਅਤੇ ਅਰੁਣ ਕੁਮਾਰ ਵਾਸੀ ਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 15 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਪੜ੍ਹੋ Latest ਅਪਡੇਟ

PunjabKesari

ਇਸ ਤੋਂ ਇਲਾਵਾ ਥਾਣਾ ਸਦਰ ਮੋਰਿੰਡਾ ਵੱਲੋਂ ਅਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਹਵਾਰਾ ਥਾਣਾ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਓਮ ਕ੍ਰਿਸ਼ਨਾ ਪੁੱਤਰ ਜੀਵਨ ਲਾਲ ਵਾਸੀ ਵਾਰਡ ਨੰਬਰ 3 ਖਮਾਣੋ ਖੁਰਦ ਜ਼ਿਲ੍ਹਾ ਫਤਿਹਗੜ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾ ਤੋਂ 8 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਨੂਰਪੁਰਬੇਦੀ ਵੱਲੋਂ ਹਰਜੀਤ ਸਿੰਘ ਅਤੇ ਮੁਕੇਸ਼ ਕੁਮਾਰ ਵਾਸੀਆਨ ਪਿੰਡ ਬਾਲੇਵਾਲ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲ਼ਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕਦਮੇ ਦਰਜ ਕੀਤੇ ਗਏ। ਜਿਨ੍ਹਾਂ ਵਿਚ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਜਿਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵ੍ਹੀਕਲਾਂ ਦੀ ਦਿਨ-ਰਾਤ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 100 ਚਲਾਨ ਕੀਤੇ ਗਏ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾ ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐੱਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ ਦੁਕਾਨ ਮਾਲਕ ਦਾ ਨਾਂ ਆਇਆ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News