ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ, ਚੈਕਿੰਗ ਦੌਰਾਨ 9 ਮੋਬਾਇਲ, 10 ਸਿਮ ਕਾਰਡ ਤੇ ਹੋਰ ਸਾਮਾਨ ਬਰਾਮਦ

04/28/2023 11:49:27 AM

ਕਪੂਰਥਲਾ (ਭੂਸ਼ਣ, ਮਹਾਜਨ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੁੱਧਵਾਰ ਨੂੰ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਨੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਦੌਰਾਨ 9 ਮੋਬਾਇਲ, 10 ਸਿਮ ਕਾਰਡ, 8 ਬੈਟਰੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ 3 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣ ਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੇ ਤਹਿਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੌਰਾਨ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ 9 ਮੋਬਾਇਲ ਫੋਨ, 10 ਸਿਮ ਕਾਰਡ, 8 ਬੈਟਰੀਆਂ, 1 ਵਾਇਰਲੈਸ ਡੋਂਗਲ ਅਤੇ ਡਾਟਾ ਕੇਬਲ ਬਰਾਮਦ ਹੋਈ।

ਇਹ ਵੀ ਪੜ੍ਹੋ :  ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਥਾਣਾ ਕੋਤਵਾਲੀ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਹਵਾਲਾਤੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਬੇਗ ਸਿੰਘ ਵਾਸੀ ਡੱਲਾ ਸਿੰਘ ਵਾਲਾ, ਮੁੱਲਾਵਾਲਾ ਜ਼ਿਲ੍ਹਾ ਫਿਰੋਜ਼ਪੁਰ, ਨਿਖਿਲ ਉਰਫ਼ ਸਾਹਿਲ ਹੰਸ, ਸਾਹਿਲ ਕੇਲਾ ਪੁੱਤਰ ਰਿੰਪੀ ਵਾਸੀ ਰਸਮਾ ਮੁਹੱਲਾ ਜਲੰਧਰ ਅਤੇ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਿਆਣੀ ਬਹਾਦਰ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਮਜ਼ਦ ਮੁਲਜ਼ਮਾਂ ਦੇ ਕੋਲ ਜੇਲ ਕੰਪਲੈਕਸ ਦੇ ਅੰਦਰ ਮੋਬਾਇਲ ਕਿਵੇਂ ਪਹੁੰਚੇ ਤੇ ਇਨ੍ਹਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ। ਇਸ ਸੰਬੰਧੀ ਜਲਦ ਹੀ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ :  ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri