''ਯੁੱਧ ਨਸ਼ਿਆਂ ਵਿਰੁੱਧ'' ਤਹਿਤ 246ਵੇਂ ਦਿਨ 90 ਨਸ਼ਾ ਸਮੱਗਲਰ ਗ੍ਰਿਫ਼ਤਾਰ
Monday, Nov 03, 2025 - 11:07 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 272 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 90 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ 246 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 34,968 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.4 ਕਿੱਲੋ ਹੈਰੋਇਨ, 1.5 ਕਿੱਲੋ ਅਫ਼ੀਮ, 1771 ਨਸ਼ੀਲੀਆਂ ਗੋਲੀਆਂ ਤੇ 30,230 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 272 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 281 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਨਾਲ ਹੀ 26 ਵਿਅਕਤੀਆਂ ਨੂੰ ਨਸ਼ਾ ਮੁਕਤੀ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼ ਉਡਾਉਣ ਵਾਲੀ ਵੀਡੀਓ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
