ਵਿਸ਼ੇਸ਼ ਕੈਂਪਾਂ ''ਚ ਇੱਕੋ ਦਿਨ ਹੋਇਆ 996 ਇੰਤਕਾਲ ਮਾਮਲਿਆਂ ਦਾ ਨਿਪਟਾਰਾ, ਅਜਿਹੇ ਹੋਰ ਕੈਂਪ ਲਗਾਉਣ ਦੀ ਉੱਠੀ ਮੰਗ

Monday, Jan 15, 2024 - 11:23 PM (IST)

ਜਲੰਧਰ- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ ਦਿਨ ਵਿੱਚ 996 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਫਿਲੌਰ, ਨਕੋਦਰ ਵਿਖੇ ਵਿਸ਼ੇਸ਼ ਕੈਪਾਂ ਵਿੱਚ ਇੰਤਕਾਲ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਲੋਕਾਂ ਵੱਲੋਂ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਬਾਰੇ ਹੋਰ ਕੈਂਪ ਲਾਉਣ ਦੀ ਮੰਗ ਉੱਪਰ ਡਿਪਟੀ ਕਮਿਸ਼ਨਰ ਵੱਲੋਂ ਅਜਿਹੇ ਕੈਂਪ ਭਵਿੱਖ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਗਏ। 

ਇਹ ਵੀ ਪੜ੍ਹੋ- ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੇ ਮੁੜ ਕੀਤਾ ਵੱਡਾ ਐਲਾਨ, ਭਾਰਤ 'ਤੇ ਨਿਰਭਰਤਾ ਘਟਾਉਣ ਲਈ ਲਿਆ ਇਹ ਫ਼ੈਸਲਾ

ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹੇ ਵਿੱਚ ਲਾਏ 12 ਤਹਿਸੀਲਾਂ/ਸਬ ਤਹਿਸੀਲਾਂ ਵਿਖੇ ਕੈਂਪਾਂ ਵਿੱਚ ਇੱਕੋ ਦਿਨ ਵਿੱਚ 996 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਮਾਲ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕੇਸ ਵੀ ਜਲਦ ਤੋਂ ਜਲਦ ਨਿਪਟਾਉਣ ਦੀ ਹਦਾਇਤ ਕੀਤੀ। ਜ਼ਿਲ੍ਹੇ ਭਰ ਵਿੱਚ ਤਹਿਸੀਲਦਾਰ ਜਲੰਧਰ-2 ਵੱਲੋਂ 349 ਇੰਤਕਾਲ ਦਰਜ ਕੀਤੇ ਗਏ। ਇਸ ਤੋਂ ਬਾਅਦ ਤਹਿਸੀਲਦਾਰ ਜਲੰਧਰ-1 ਵੱਲੋਂ 166 ਅਤੇ ਨਕੋਦਰ ਤਹਿਸੀਲ ਵਿਖੇ 117 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਨਾ ਸਿਰਫ਼ ਬਕਾਇਆ ਇੰਤਕਾਲ ਕੇਸਾਂ ਦੀ ਸੁਣਵਾਈ ਕੀਤੀ ਗਈ ਸਗੋਂ 282 ਨਵੇਂ ਕੇਸਾਂ ਸਬੰਧੀ ਵੀ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
 ਇਹ ਵੀ ਪੜ੍ਹੋ- ਅਧਿਆਪਕਾਂ ਦੀ ਫਰਲੋ ਰੋਕਣ ਦੀ ਤਿਆਰੀ 'ਚ ਸਰਕਾਰ, ਬਾਇਓਮੈਟ੍ਰਿਕ ਨਹੀਂ, ਹੁਣ ਇਸ ਤਰ੍ਹਾਂ ਲੱਗੇਗੀ ਹਾਜ਼ਰੀ

ਜ਼ਿਕਰਯੋਗ ਹੈ ਕਿ ਤਹਿਸੀਲ ਆਦਮਪੁਰ ਵੱਲੋਂ 54, ਤਹਿਸੀਲ ਸ਼ਾਹਕੋਟ ਵੱਲੋਂ 40 ਤਹਿਸੀਲ ਫਿਲੌਰ ਵੱਲੋਂ 35, ਕਰਤਾਰਪੁਰ ਵਿਖੇ 101, ਭੋਗਪੁਰ ਵਿਖੇ 17, ਲੋਹੀਆਂ ਵਿਖੇ 56, ਮਹਿਤਪੁਰ ਵਿਖੇ 16, ਗੁਰਾਇਆ ਵਿਖੇ 35 ਤੇ ਨੂਰਮਹਿਲ ਵਿਖੇ 10 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਕਾਰਗੁਜ਼ਾਰੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 81849-00002 ਜਾਰੀ ਹੋਇਆ ਹੈ। ਜਦਕਿ ਐੱਨ.ਆਰ.ਆਈਜ਼ ਆਪਣੀ ਸ਼ਿਕਾਇਤ 94641-00168 ’ਤੇ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ- ਭਾਖੜਾ ਨਹਿਰ 'ਚ ਵਾਪਰਿਆ ਭਿਆਨਕ ਹਾਦਸਾ, ਨਾਰੀਅਲ ਤਾਰਨ ਗਏ ਮਾਂ-ਪੁੱਤ ਪਾਣੀ 'ਚ ਰੁੜ੍ਹੇ (ਵੀਡੀਓ)

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News