15 ਸਾਲਾ ਬੱਚਾ ਹੋਇਆ ਲਾਪਤਾ, ਅਣਪਛਾਤੇ ਵਿਰੁੱਧ ਕੇਸ ਦਰਜ
Saturday, Aug 31, 2024 - 03:06 PM (IST)
ਸ਼ਾਮ ਚੁਰਾਸੀ (ਝਾਵਰ)- ਥਾਣਾ ਬੁੱਲੋਵਾਲ ਦੇ ਪਿੰਡ ਹੁਸੈਨਪੁਰ ਗੁਰੂ ਕਾ ਦੇ ਇਕ 15 ਸਾਲਾ ਨਬਾਲਗ ਬੱਚਾ ਜੋ ਨੌਵੀਂ ਕਲਾਸ ਵਿੱਚ ਪੜ੍ਹਦਾ ਹੈ, ਜੋ ਸ਼ੱਕੀ ਹਾਲਾਤ ਕੋਈ ਸਕੂਟਰੀ ਸਮੇਤ ਲਿਜਾਣ ਦੇ ਸਬੰਧ ਵਿੱਚ ਬੁੱਲੋਵਾਲ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਥਾਣਾ ਬੁਲੋਵਾਲ ਦੇ ਐਡੀਸ਼ੀਨਲ ਥਾਣਾ ਮੁਖੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਕਾਬਲ ਸਿੰਘ ਨੇ ਅਪਣੇ ਬਿਆਨਾਂ ਵਿੱਚ ਦੱਸਿਆ ਕਿ ਮੇਰੇ ਪੁੱਤਰ ਅਰਸਦੀਪ ਸਿੰਘ ਨੂੰ ਐਕਟਿਵਾ ਸਕੂਟਰੀ ਸਮੇਤ ਕੋਈ ਅਣਪਛਾਤਾ ਵਿਅਕਤੀ ਕਿਤੇ ਲੈ ਗਿਆ ਹੈ ਅਤੇ ਉਸ ਨੂੰ ਨਾਜਾਇਜ਼ ਗੈਰ ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਹੋਇਆ ਹੈ।
ਉਨਾਂ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਅਤੇ ਪੁਲਸ ਵੱਲੋਂ ਗੁੱਜਰਾਂ ਦੇ ਡੇਰਿਆ ਨਹਿਰਾਂ ਅਤੇ ਹੋਰ ਥਾਵਾਂ 'ਤੇ ਭਾਲ ਕੀਤੀ ਜਾ ਰਹੀ ਹੈ ਜਦਕਿ ਜੋ ਲੋਕੇਸ਼ਨ ਮੋਬਾਇਲ ਰਾਹੀਂ ਪਰਿਵਾਰਕਿ ਮੈਂਬਰਾਂ ਵੱਲੋਂ ਦਿੱਤੀ ਜਾ ਰਹੀ ਹੈ, ਉਸ ਲੋਕੇਸ਼ਨ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਅਸੀਂ ਪਰਿਵਾਰਿਕ ਮੈਂਬਰ ਅਤੇ ਪਿਡ ਵਾਸੀ ਵੀ ਬੱਚੇ ਦੀ ਭਾਲ ਵਿੱਚ ਲੱਗੇ ਹੋਏ ਹਾਂ। ਉਨ੍ਹਾਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਅਪੀਲ ਕੀਤੀ ਕਿ ਸਾਡੇ ਬੱਚੇ ਨੂੰ ਜਲਦੀ ਤੋਂ ਜਲਦੀ ਲੱਭਿਆ ਜਾਵੇ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ