15 ਸਾਲਾ ਨੌਜਵਾਨ ਨੇ 8 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਦੀ ਮਾਂ ਕੋਲ ਟਿਊਸ਼ਨ ਪੜ੍ਹਦੀ ਸੀ ਬੱਚੀ
Thursday, Dec 28, 2023 - 12:36 AM (IST)
ਜਲੰਧਰ (ਮਹੇਸ਼)- ਪੁਲਸ ਚੌਕੀ ਦਕੋਹਾ (ਨੰਗਲ ਸ਼ਾਮਾ) ਅਧੀਨ ਪੈਂਦੇ ਇਲਾਕੇ ’ਚ 15 ਸਾਲਾ ਨੌਜਵਾਨ ਵੱਲੋਂ 8 ਸਾਲਾ ਕੁੜੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਥਾਣਾ ਰਾਮਾ ਮੰਡੀ ਪੁਲਸ ਨੇ ਉਕਤ ਨੌਜਵਾਨ ਖਿਲਾਫ ਆਈ.ਪੀ.ਸੀ. ਭਾਰਤੀ ਦੰਡਾਵਲੀ ਦੀ ਧਾਰਾ 376-ਏ ਤੇ 376-ਬੀ ਤੇ 4,8 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਲੇਡੀ ਇੰਸ. ਸੁਰਿੰਦਰ ਕੌਰ ਤੇ ਦਕੋਹਾ ਚੌਕੀ ਦੇ ਏ.ਐੱਸ.ਆਈ. ਮਨਜੀਤ ਸਿੰਘ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਚੋਰੀ ਹੋਈਆਂ ਮੱਝਾਂ ਲੱਭਣ ਗਏ ਪਿੰਡ ਵਾਸੀਆਂ ਨੂੰ ਨਹਿਰ ਕੰਢਿਓਂ ਮਿਲੀ ਔਰਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਪੁਲਸ ਅਨੁਸਾਰ 8 ਸਾਲਾ ਬੱਚੀ ਦੀ ਮਾਂ ਆਪਣੇ ਪਤੀ ਦੀ ਹਾਜ਼ਰੀ ’ਚ 24 ਦਸੰਬਰ ਨੂੰ ਦਕੋਹਾ ਚੌਕੀ ’ਚ ਆਈ ਸੀ ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਕੁੜੀ ਨੇ ਉਸ ਨੂੰ ਦੱਸਿਆ ਸੀ ਕਿ ਉਹ ਜਿਸ ਘਰ ’ਚ ਮੈਡਮ ਕੋਲ ਟਿਊਸ਼ਨ ਲਈ ਜਾਂਦੀ ਸੀ, ਉਸੇ ਮੈਡਮ ਦਾ ਮੁੰਡਾ ਰੋਜ਼ਾਨਾ ਉਸ ਨਾਲ ਛੇੜਛਾੜ ਕਰਦਾ ਸੀ ਤੇ ਗਲਤ ਕੰਮ ਵੀ ਕਰਦਾ ਸੀ। ਇਹ ਗੱਲ ਉਸ ਨੇ ਅੱਜ ਖੁਦ ਦੱਸੀ, ਜਿਸ ਤੋਂ ਬਾਅਦ ਉਹ ਨੌਜਵਾਨ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਪੁਲਸ ਚੌਕੀ ਪੁੱਜੀ ਹੈ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8