ਜਲੰਧਰ ਜ਼ਿਲ੍ਹੇ ''ਚ 29 ਦਿਨਾਂ ਦੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

Saturday, Jan 07, 2023 - 02:17 PM (IST)

ਜਲੰਧਰ ਜ਼ਿਲ੍ਹੇ ''ਚ 29 ਦਿਨਾਂ ਦੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ 29 ਦਿਨਾਂ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ ਫਿਲੌਰ ਦੇ ਇਕ ਪਰਿਵਾਰ ਦੇ 29 ਦਿਨਾਂ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜੋ ਕਿ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹੈ।
ਪਤਾ ਲੱਗਾ ਹੈ ਕਿ ਇਹ ਬੱਚਾ ਪਹਿਲਾਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਸੀ ਅਤੇ ਜਦੋਂ ਇਸਦੀ ਰਿਪੋਰਟ ਪਾਜ਼ੇਟਿਵ ਆਈ ਤਾਂ ਇਸ ਦੇ ਪਰਿਵਾਰ ਵਾਲੇ ਇਸ ਨੂੰ ਲੁਧਿਆਣਾ ਲੈ ਗਏ। ਜ਼ਿਲੇ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 2 ਹੈ।

ਇਹ ਵੀ ਪੜ੍ਹੋ :  ਪੰਜਾਬ ਕੈਬਨਿਟ 'ਚ ਅੱਜ ਹੋ ਸਕਦੈ ਵੱਡਾ ਫੇਰਬਦਲ, ਨਵੇਂ ਚਿਹਰਿਆਂ ਦੀ ਹੋਵੇਗੀ ਐਂਟਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News