ਬੇਗਮਪੁਰਾ ’ਚ 32 ਸਾਲ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Tuesday, Jun 18, 2024 - 01:50 PM (IST)
ਜਲੰਧਰ (ਮਹੇਸ਼)–ਮੇਨ ਰੋਡ ਪਤਾਰਾ ’ਤੇ ਪੈਂਦੇ ਬੋਲੀਨਾ ਦੋਆਬਾ ਰੇਲਵੇ ਸਟੇਸ਼ਨ ਤੋਂ ਕੁਝ ਹੀ ਦੂਰੀ ’ਤੇ ਸਥਿਤ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਪਿੰਡ ਬੇਗਮਪੁਰਾ ਵਿਚ ਮਾਨਸਿਕ ਪ੍ਰੇਸ਼ਾਨੀ ਕਾਰਨ 32 ਸਾਲਾ ਇਕ ਨੌਜਵਾਨ ਵੱਲੋਂ ਪੱਖੇ ਨਾਲ ਤਾਰ ਬੰਨ੍ਹ ਕੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਘਰ 'ਚ ਵਿੱਛੇ ਪਿਓ-ਪੁੱਤ ਦੇ ਸੱਥਰ
ਐੱਸ. ਐੱਚ. ਓ. ਪਤਾਰਾ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਉਕਤ ਸੂਚਨਾ ਮਿਲਦੇ ਹੀ ਐੱਸ. ਆਈ. ਹਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਪਿਆਰਾ ਲਾਲ ਨਿਵਾਸੀ ਪਿੰਡ ਬੇਗਮਪੁਰਾ, ਥਾਣਾ ਪਤਾਰਾ, ਜ਼ਿਲਾ ਜਲੰਧਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8