ਰਾਹੋਂ ਵਿਖੇ ਜ਼ਹਿਰੀਲੀ ਚੀਜ਼ ਖਾਣ ਨਾਲ 45 ਸਾਲਾ ਵਿਅਕਤੀ ਦੀ ਮੌਤ

08/05/2023 4:49:51 PM

ਰਾਹੋਂ (ਪ੍ਰਭਾਕਰ)-ਪਿੰਡ ਸੁਲਤਾਨਪੁਰ ਦੇ ਵਸਨੀਕ 45 ਸਾਲਾ ਵਿਅਕਤੀ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਹੋਂ ਦੇ ਇੰਸਪੈਕਟਰ ਪੰਕਜ ਸ਼ਰਮਾ ਨੇ ਦੱਸਿਆ ਕਿ ਪਿੰਡ ਸੁਲਤਾਨਪੁਰ ਦੇ ਰਹਿਣ ਵਾਲੇ ਸਰਬਜੀਤ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਿਤਾ ਜਗਜੀਵਨ ਰਾਮ ਪੁੱਤਰ ਗੰਗਾਰਾਮ (45) ਸ਼ਰਾਬ ਪੀਣ ਦਾ ਆਦੀ ਸੀ। ਉਹ ਬੀਤੇ ਕੱਲ੍ਹ ਵੀ ਸ਼ਰਾਬ ਪੀ ਕੇ ਆਇਆ ਸੀ ਅਤੇ ਉਸ ਨੇ ਗਲਤੀ ਨਾਲ ਘਰ ’ਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਅਸੀਂ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਪਰ ਰਸਤੇ ’ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਚੌਕੀ ਇੰਚਾਰਜ ਐੱਸ. ਆਈ. ਚੌਧਰੀ ਨੰਦਲਾਲ ਨੇ ਸਰਬਜੀਤ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ- ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News