ਸੁਲਤਾਨਪੁਰ ਲੋਧੀ ਵਿਖੇ 7 ਸਾਲ ਦਾ ਬੱਚੀ ਨਾਲ ਗਲਤ ਹਰਕਤਾਂ ਕਰਨ ਵਾਲਾ ਗ੍ਰਿਫ਼ਤਾਰ

03/20/2023 11:00:56 AM

ਸੁਲਤਾਨਪੁਰ ਲੋਧੀ (ਧੀਰ)-ਪੁਲਸ ਨੇ 7 ਸਾਲ ਦੀ ਬੱਚੀ ਨਾਲ ਗਲਤ ਹਰਕਤਾਂ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੀੜਤ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ 3 ਬੱਚੇ ਹਨ, ਜਿਨ੍ਹਾਂ ’ਚੋਂ ਇਕ ਲੜਕੀ 7 ਸਾਲ ਦੀ ਹੈ। ਜਿਸ ਨੂੰ ਉਸ ਨੇ ਮੱਛਰ ਭਜਾਉਣ ਵਾਲੀ ਅਗਰਬੱਤੀ ਲਿਆਉਣ ਲਈ ਪਿੰਡ ਦੀ ਇਕ ਦੁਕਾਨ ’ਤੇ ਭੇਜਿਆ ਸੀ, ਇਸ ਤੋਂ ਬਾਅਦ ਉਸ ਦੀ ਲੜਕੀ ਰੋਂਦੀ ਹੋਈ ਘਰ ਆਈ ਅਤੇ ਦੱਸਿਆ ਕਿ ਗੁਲਸ਼ਨ ਅੰਕਲ ਉਸ ਨੂੰ ਰੇਲ ਦੇ ਪੁੱਲ ਹੇਠਾਂ ਲੈ ਗਿਆ, ਜਿੱਥੇ ਉਸ ਨਾਲ ਗਲਤ ਹਰਕਤਾਂ ਕੀਤੀਆਂ। ਇਸ ਦੌਰਾਨ ਉਸ ਨੇ ਭੱਜ ਕੇ ਜਾਨ ਬਚਾਈ। ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐੱਸ. ਐੱਚ. ਓ. ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ :  ਬਾਕੀ ਸਰਕਾਰਾਂ ਜੋ ਕੰਮ ਆਖਰੀ ਸਾਲ ’ਚ ਕਰਦੀਆਂ ਸਨ, ਅਸੀਂ ਪਹਿਲੇ ਸਾਲ ’ਚ ਕੀਤਾ: ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News