ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ
Saturday, Oct 26, 2024 - 06:33 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ’ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 25 ਦਸੰਬਰ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8