ਨੰਗਲ ਵਿਖੇ ਕੈਮੀਕਲ ਦੀ ਫੈਕਟਰੀ ''ਚ ਹੋਇਆ ਬਲਾਸਟ, ਲੱਗੀ ਭਿਆਨਕ ਅੱਗ

02/09/2024 4:52:14 PM

ਨੰਗਲ (ਚੋਵੇਸ਼ ਲਟਾਵਾ)- ਬੱਦੀ ਹਿਮਾਚਲ ਤੋਂ ਬਾਅਦ ਹੁਣ ਨੰਗਲ ਵਿਖੇ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਨੰਗਲ ਉਦਯੋਗਿਕ ਖੇਤਰ ਵਿਚ ਸਥਿਤ ਕੈਮੀਕਲ ਨੁਮਾ ਫੈਕਟਰੀ ਵਿਚ ਧਮਾਕਾ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਥੇ ਹੀ ਮੌਕੇ ਉਥੇ ਸੂਚਨਾ ਪਾ ਕੇ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

PunjabKesari

ਪ੍ਰਸ਼ਾਸਨ ਵੱਲੋਂ ਵੀ ਮੌਕੇ ਉਤੇ ਪਹੁੰਚੇ ਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਸੋਲਨ ਜ਼ਿਲ੍ਹੇ ਦੇ ਬੱਦੀ ਉਦਯੋਗਿਕ ਖੇਤਰ 'ਚ ਇਕ ਪਰਫਿਊਮ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਕਰੀਬ 5 ਲੋਕਾਂ ਦੀ ਮੌਤ ਹੋ ਗਈ ਸੀ। 

PunjabKesari

ਇਹ ਵੀ ਪੜ੍ਹੋ:  ਖੜਗੇ ਦੇ ਸਮਾਗਮ ਦਾ ਸੱਦਾ ਉਡੀਕ ਰਹੇ ਸਿੱਧੂ, ਕਿਹਾ, 'ਟੁੱਚੂ ਬੰਦੇ ਦੇ ਕਹਿਣ 'ਤੇ ਕਿਵੇਂ ਬਾਹਰ ਕਰ ਦੇਣਗੇ'

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News