ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਨੌਜਵਾਨ, ਮਾਮਲਾ ਦਰਜ

07/15/2023 5:13:31 PM

ਨਕੋਦਰ (ਪਾਲੀ)- ਨਕੋਦਰ ਥਾਣੇ ਦੇ ਅਧੀਨ ਆਉਂਦੇ ਪਿੰਡ ਚੱਕ ਵੇਡਲ ਦਾ ਇਕ ਨੌਜਵਾਨ ਨਾਲ ਦੇ ਪਿੰਡ ਦੀ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਤਿੰਨ ਬੱਚੇ ਹਨ। ਉਸ ਦੀ 14 ਸਾਲਾ ਵੱਡੀ ਕੁੜੀ ਨੇ ਪਿਛਲੇ ਸਾਲ ਹੀ 9ਵੀਂ ਜਮਾਤ ਪਾਸ ਕੀਤੀ ਸੀ।

ਉਸ ਨੇ ਦੱਸਿਆ ਕਿ ਉਹ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ ਹੈ। ਭਾਲ ਕਰਨ ਦੇ ਸਾਨੂੰ ਪਤਾ ਲੱਗਾ ਹੈ ਕਿ ਮੇਰੀ ਕੁੜੀ ਨੂੰ ਜਸਵੀਰ ਸਿੰਘ ਉਰਵ ਸ਼ੀਰਾ  ਵਾਸੀ ਪਿੰਡ ਚੱਕ ਵੰਡਲ ਨਕੋਦਰ ਜੋ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਹੈ। ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਨਾਬਾਲਗ ਕੁੜੀ ਦੇ ਪਿਤਾ ਦੇ ਬਿਆਨ 'ਤੇ ਜਸਵੀਰ ਸਿੰਘ ਉਰਫ਼ ਸ਼ੀਰਾ ਉਕਤ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿੱਚ ਮਾਮਲਾ ਦਰਜ ਜਾਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri