ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Wednesday, Aug 14, 2024 - 06:29 PM (IST)
ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਕਥਿਤ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਮਹਿੰਦੀਪੁਰ ਪੁਲ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਗੁਜਰਪੁਰ ਸਾਈਡ ਤੋਂ ਪੈਦਲ ਆਉਂਦਾ ਵਿਆਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਚੱਲਣ ਲੱਗਿਆ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਅਮਰੀਕ ਰਾਮ ਦੇ ਰੂਪ ਵਿੱਚ ਹੋਈ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ